- Updated: January 22, 2026 10:36 AM
ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 14 ਨੇਤਾਵਾਂ ਨੂੰ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਇਨ੍ਹਾਂ ਵਿਚ ਇੰਦਰਜੀਤ ਸਿੰਘ ਨੂੰ ਮਾਰਕਫੈਡ, ਹਰਪਾਲ ਜੁਨੇਜਾ ਨੂੰ ਪੈਪਸੂ, ਗੁਰਸ਼ਰਨ ਸਿੰਘ ਛੀਨਾ ਨੂੰ ਪੰਜਾਬ ਹੈਲਥ ਸਿਸਟਮ ਕਾਰੋਪਰੇਸ਼ਨ, ਮੇਜਰ ਗੁਰਚਰਨ ਸਿੰਘ ਨੂੰ ਪੰਜਾਬ ਐਕਸ ਸਰਵਿਸ ਕਾਰਪੋਰੇਸ਼ਨ, ਸੌਰਭ ਬਹਿਲ ਨੂੰ ਇੰਪਰੂਵਮੈਂਟ ਟਰੱਸਟ ਪਠਾਨਕੋਟ, ਬਲਜਿੰਦਰ ਸਿੰਘ ਨੂੰ ਪੰਜਾਬ SC ਲੈਂਡ ਡਿਵੈਲਪਮੈਂਟ ਤੇ ਫਾਈਨਾਂਸ ਕਾਰਪੋਰੇਸ਼ਨ, ਹਰਪਾਲ ਸਿੰਘ ਨੂੰ ਇੰਪਰੂਵਮੈਂਟ ਟਰੱਸਟ ਪਟਿਆਲਾ ਤੇ ਨਵਜੋਤ ਸਿੰਘ ਨੂੰ ਪੇਡਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਸਰਕਾਰ ਵੱਲੋਂ ਇਨ੍ਹਾਂ ਨੇਤਾਵਾਂ ਨੂੰ ਪਾਰਟੀ ਵਰਕਰਾਂ ਦੇ ਮਨੋਬਲ ਨੂੰ ਵਧਾਉਣ ਦੇ ਨਾਲ-ਨਾਲ ਸਰਕਾਰ ਦੀਆਂ ਨੀਤੀਆਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਸੀਐੱਮ ਮਾਨ ਨੇ ਨਿਯੁਕਤੀ ਦੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਾਰੇ ਲੋਕ ਈਮਾਨਦਾਰੀ ਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਅਹਿਮ ਯੋਗਦਾਨ ਦੇਣਗੇ।