ਭਲਕੇ ਪੰਜਾਬ ਸਰਕਾਰ ਨੇ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

ਭਲਕੇ ਪੰਜਾਬ ਸਰਕਾਰ ਨੇ ਬੁਲਾਈ ਕੈਬਨਿਟ ਦੀ ਅਹਿਮ ਮੀਟਿੰਗ, ਲਏ ਜਾ ਸਕਦੇ ਹਨ ਵੱਡੇ ਫ਼ੈਸਲੇ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 14 ਅਗਸਤ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਦੁਪਹਿਰ 12 ਵਜੇ ਹੋਵੇਗੀ। ਹਾਲਾਂਕਿ ਅਜੇ ਤਕ ਇਸ ਮੀਟਿੰਗ ਦਾ ਏਜੰਡਾ ਸਾਹਮਣੇ ਨਹੀਂ ਆਇਆ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿਚ ਕਈ ਵੱਡੇ ਫ਼ੈਸਲਿਆਂ 'ਤੇ ਸਰਕਾਰ ਮੋਹਰ ਲਗਾ ਸਕਦੀ ਹੈ। ਇਸ ਦੇ ਨਾਲ ਲੈਂਡ ਪੂਲਿੰਗ ਪਾਲਿਸੀ ਦੀ ਵਾਪਸੀ ਨੂੰ ਲੈ ਕੇ ਕੈਬਨਿਟ ਦੀ ਮੋਹਰ ਲੱਗ ਸਕਦੀ ਹੈ।