ਹਾਈਕੋਰਟ ‘ਚ ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਸਰਕਾਰ ਦਾ ਵੱਡਾ ਦਾਅਵਾ, ਨਜ਼ਰਬੰਦੀ ਨੂੰ ਦੱਸਿਆ ਸਹੀ

ਹਾਈਕੋਰਟ ‘ਚ ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਸਰਕਾਰ ਦਾ ਵੱਡਾ ਦਾਅਵਾ, ਨਜ਼ਰਬੰਦੀ ਨੂੰ ਦੱਸਿਆ ਸਹੀ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਅੰਮ੍ਰਿਤਪਾਲ ਸਿੰਘ ‘ਤੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਸਹੀ ਦੱਸਿਆ ਹੈ।

ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਹਿਰਾਸਤ ਨੂੰ ਜਾਰੀ ਰੱਖਣ ਲਈ ਆਪਣਾ ਪੱਖ ਪੇਸ਼ ਕੀਤਾ। ਸੂਬਾ ਸਰਕਾਰ ਵੱਲੋਂ ਅਦਾਲਤ ਵਿਚ ਦੱਸਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਦਾ ਨਾਮੀ ਗੈਂਗ ਨਾਲ ਸਬੰਧ ਹੈ ਤੇ ਇਸ ਤੋਂ ਇਲਾਵਾ ਹਾਈਕੋਰਟ ‘ਚ ਕਥਿਤ Hit List ਦਾ ਜ਼ਿਕਰ ਵੀ ਕੀਤਾ ਗਿਆ

ਨਾਲ ਹੀ ਪੰਜਾਬ ਸਰਕਾਰ ਵੱਲੋਂ ਕੋਰਟ ਵਿਚ ਇਹ ਵੀ ਦਲੀਲ ਦਿੱਤੀ ਗਈ ਕਿ ਉਪਲਬਧ ਸਬੂਤਾਂ ਦੇ ਹਾਲਾਤ ਦਰਸਾਉਂਦੇ ਹਨ ਕਿ ਨਜ਼ਰਬੰਦੀ ਹਟਾਉਣ ਨਾਲ ਸੂਬੇ ਵਿਚ ਜਨਤਕ ਸ਼ਾਂਤੀ ਤੇ ਸੁਰੱਖਿਆ ‘ਤੇ ਮਾੜਾ ਪ੍ਰਭਾਵ ਪੈ ਸਕਦਾ ਹੈ।