ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਲਈ ਸਖ਼ਤ ਹੁਕਮ ਜਾਰੀ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ''ਤੇ ਹੋਈ ਸਖ਼ਤੀ

ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਲਈ ਸਖ਼ਤ ਹੁਕਮ ਜਾਰੀ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ''ਤੇ ਹੋਈ ਸਖ਼ਤੀ

ਜਨਤਾ ਦੀ ਖੱਜਲ-ਖੁਆਰੀ ਰੋਕਣ ਲਈ ਪੰਜਾਬ ਸਰਕਾਰ (Punjab Government) ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਤੇ ਡਿਜ਼ਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਸਮੂਹ ਡੀ. ਸੀ ਦਫ਼ਤਰਾਂ ਨੂੰ ਸਮੂਹ ਸਬ-ਰਜਿਸਟਰਾਰ, ਜੁਆਇੰਟ ਸਬ-ਰਜਿਸਟਰਰਾਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀ ਹਾਜ਼ਰੀ ਚੈੱਕ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਨਿਮਨਹਸਤਾਖਰ ਦੇ ਧਿਆਨ ਵਿਚ ਆਇਆ ਹੈ ਕਿ ਕਈ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਸਮੇਂ ਸਿਰ ਵਸੀਕੇ ਤਸਦੀਕ ਕਰਨਾ ਸ਼ੁਰੂ ਨਹੀਂ ਕਰਦੇ, ਜਿਸ ਕਾਰਨ ਆਮ ਪਬਲਿਕ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਲਿਹਾਜ਼ਾ ਹੁਕਮ ਦਿੱਤਾ ਜਾਂਦਾ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਸ ਵੀ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੀ ਜਿਸ ਦਿਨ ਵਸੀਕੇ ਤਸਦੀਕ ਕਰਨ ਦੀ ਡਿਊਟੀ ਹੈ, ਉਹ ਉਸ ਦਿਨ ਸਵੇਰੇ 9.00 ਵਜੇ ਤੋਂ ਵਸੀਕੇ ਤਸਦੀਕ ਕਰਨ ਲਈ ਆਪਣੇ ਦਫ਼ਤਰ ਵਿਚ ਉਪਲੱਬਧ ਹੋਵੇ। ਜਿਸ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੀ ਜਿਸ ਦਿਨ ਵਸੀਕੇ ਤਸਦੀਕ ਕਰਨ ਦੀ ਡਿਊਟੀ ਹੈ, ਉਸ ਦਿਨ ਕੋਈ ਹੋਰ ਡਿਊਟੀ ਨਾ ਲਗਾਈ ਜਾਵੇ। ਇਹ ਵੀ ਆਖਿਆ ਜਾਂਦਾ ਹੈ ਕਿ at random ਤਹਿਸੀਲਾਂ ਵਿਚ ਫੋਨ ਕਰਕੇ ਸਵੇਰੇ 9.00 ਵਜੇ ਸਬ-ਰਜਿਸਟਰਾਰ/ਜੁਆਇੰਟ ਸਬ-ਰਜਿਸਟਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੀ ਹਾਜ਼ਰੀ ਚੈੱਕ ਕੀਤੀ ਜਾਵੇ।