ਪੰਜਾਬ ''ਚ ਠੰਢ ਨੇ ਪਰੇਸ਼ਾਨ ਕੀਤੇ ਲੋਕ, 3.1 ਡਿਗਰੀ ਸੈਲਸੀਅਸ ਤਾਪਮਾਨ ਨਾਲ ਪਟਿਆਲਾ ਰਿਹਾ ਸਭ ਤੋਂ ਠੰਢਾ

ਪੰਜਾਬ ''ਚ ਠੰਢ ਨੇ ਪਰੇਸ਼ਾਨ ਕੀਤੇ ਲੋਕ, 3.1 ਡਿਗਰੀ ਸੈਲਸੀਅਸ ਤਾਪਮਾਨ ਨਾਲ ਪਟਿਆਲਾ ਰਿਹਾ ਸਭ ਤੋਂ ਠੰਢਾ

ਪੰਜਾਬ ਅਤੇ ਹਰਿਆਣਾ ਵਿਚ ਸੀਤ ਲਹਿਰ ਦੀ ਸਥਿਤੀ ਜਾਰੀ ਹੈ। ਵੀਰਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਪੰਜਾਬ ਅਤੇ ਹਰਿਆਣਾ 'ਚ ਇਸ ਸਮੇਂ ਬਹੁਤ ਠੰਢ ਪੈ ਰਹੀ ਹੈ। ਅੰਮ੍ਰਿਤਸਰ, ਪਟਿਆਲਾ, ਮੋਹਾਲੀ, ਅੰਬਾਲਾ ਸਮੇਤ ਦੋਵਾਂ ਸੂਬਿਆਂ 'ਚ ਕਈ ਥਾਵਾਂ 'ਤੇ ਧੁੰਦ ਛਾਈ ਹੋਈ ਹੈ।

ਇਥੇ ਮੌਸਮ ਵਿਭਾਗ ਦੀ ਇਕ ਰਿਪੋਰਟ ਅਨੁਸਾਰ ਪੰਜਾਬ ਦੇ ਹੋਰ ਸਥਾਨਾਂ ਸਮੇਤ ਪਟਿਆਲਾ ਵਿੱਚ ਤਾਪਮਾਨ 3.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਸੈਲਸੀਅਸ ਘੱਟ ਹੈ।ਰਿਪੋਰਟ ਮੁਤਾਬਕ ਅੰਮ੍ਰਿਤਸਰ 'ਚ ਘੱਟੋ-ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ, ਜਦਕਿ ਲੁਧਿਆਣਾ 'ਚ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਰਿਹਾ। ਪਠਾਨਕੋਟ, ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਕ੍ਰਮਵਾਰ 5.1, 3.6, 4.2 ਅਤੇ ਛੇ ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਸੀਤ ਲਹਿਰ ਦੇ ਹਾਲਾਤ ਦੇਖਣ ਨੂੰ ਮਿਲੇ।

ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵੀ ਸੀਤ ਲਹਿਰ ਦੀ ਲਪੇਟ 'ਚ ਆ ਗਿਆ, ਜਿੱਥੇ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਆਂਢੀ ਸੂਬੇ ਹਰਿਆਣਾ ਵਿੱਚ ਭਿਵਾਨੀ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਤਾਪਮਾਨ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਬਾਲਾ, ਹਿਸਾਰ, ਕਰਨਾਲ, ਨਾਰਨੌਲ, ਰੋਹਤਕ ਅਤੇ ਸਿਰਸਾ ਵਿੱਚ ਕ੍ਰਮਵਾਰ 5.1, 4.5, 4.4, 7.2, 6.2 ਅਤੇ 8.2 ਡਿਗਰੀ ਸੈਲਸੀਅਸ ਤਾਪਮਾਨ ਨਾਲ ਸੀਤ ਲਹਿਰ ਦੇਖਣ ਨੂੰ ਮਿਲੀ।