ਕੌਮਾਂਤਰੀ ਹਵਾਈ ਅੱਡੇ ''ਤੇ ਜਲਦ ਹੀ ਪੰਜਾਬ ਹੈਲਪ ਡੈਸਕ ਬਣਾਇਆ ਜਾਵੇਗਾ:CM ਮਾਨ

ਕੌਮਾਂਤਰੀ ਹਵਾਈ ਅੱਡੇ ''ਤੇ ਜਲਦ ਹੀ ਪੰਜਾਬ ਹੈਲਪ ਡੈਸਕ ਬਣਾਇਆ ਜਾਵੇਗਾ:CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਚਾਨਕ ਦਿੱਲੀ ਹਵਾਈ ਅੱਡੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਵੱਡੀ ਗੱਲ ਵੀ ਕਹੀ ਕਿ ਕੌਮਾਂਤਰੀ ਹਵਾਈ ਅੱਡੇ 'ਤੇ ਜਲਦ ਹੀ ਪੰਜਾਬ ਹੈਲਪ ਡੈਸਕ ਬਣਾਇਆ ਜਾਵੇਗਾ, ਜਿਹੜਾ ਕਿ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਦੂਰ ਕਰੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪੀ. ਆਰ. ਟੀ. ਸੀ. ਦੀਆਂ ਵਾਲਵੋ ਬੱਸਾਂ ਦੀ ਵੀ ਫੀਡਬੈਕ ਲਈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਵਾਲਵੋ ਬੱਸਾਂ ਸ਼ੁਰੂ ਕੀਤੀਆਂ ਗਈਆਂ ਸਨ। ਇਨ੍ਹਾਂ ਦਾ ਕਿਰਾਇਆ ਨਿੱਜੀ ਬੱਸਾਂ ਨਾਲੋਂ ਬਹੁਤ ਜ਼ਿਆਦਾ ਘੱਟ ਹੋਣ ਕਾਰਨ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ।