ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : 35 ਕਰੋੜ ਦੀ ਹੈਰੋਇਨ ਬਰਾਮਦ, ਇੱਕ ਤਸਕਰ ਕਾਬੂ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : 35 ਕਰੋੜ ਦੀ ਹੈਰੋਇਨ ਬਰਾਮਦ, ਇੱਕ ਤਸਕਰ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਸ ਇਕ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5 ਕਿੱਲੋ 28 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜ਼ਬਤ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਲਗਭਗ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। 

ਥਾਣਾ ਘਰਿੰਡਾ ਦੀ ਪੁਲਸ ਟੀਮ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਪੁਲਸ ਜਾਂਚ ਕਰ ਰਹੀ ਹੈ ਕਿ ਇਹ ਹੈਰੋਇਨ ਦੀ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਨੂੰ ਕਿਹੜੇ-ਕਿਹੜੇ ਖੇਤਰਾਂ ਵਿੱਚ ਸਪਲਾਈ ਕੀਤਾ ਜਾਣਾ ਸੀ। ਜਾਂਚ ਦੌਰਾਨ ਪੁਲਸ ਇਸ ਗੈਰ-ਕਾਨੂੰਨੀ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ। ਪੁਲਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੇ ਦੇ ਕਾਰੋਬਾਰ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।