ਅਣਪਛਾਤੇ ਹਮਲਾਵਰਾਂ ਵੱਲੋਂ ASI ਦਾ ਗੋਲੀਆਂ ਮਾਰ ਕੇ ਹੋਇਆ ਕਤਲ। 

 ਅਣਪਛਾਤੇ ਹਮਲਾਵਰਾਂ ਵੱਲੋਂ ASI ਦਾ ਗੋਲੀਆਂ ਮਾਰ ਕੇ ਹੋਇਆ ਕਤਲ। 

ਜੰਡਿਆਲਾ ਗੁਰੂ (Jandiala Guru) ਪੁਲਿਸ ਥਾਣੇ ਵਿਚ ਤਾਇਨਾਤ ਏ.ਐੱਸ.ਆਈ ਸਰੂਪ ਸਿੰਘ ਦਾ ਖਾਨਕੋਟ ਸੂਆ ਵਿਖੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਰਾਤ ਸਮੇਂ ਡਿਊਟੀ ਤੋਂ ਵਾਪਸ ਘਰ ਜਾ ਰਹੇ ਸਨ। ਫ਼ਿਲਹਾਲ ਥਾਣਾ ਜੰਡਿਆਲਾ ਦੀ ਪੁਲਿਸ ਅਣਪਛਾਤੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਐਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸਰੂਪ ਸਿੰਘ ਪੁਲਿਸ ਚੌਕੀ ਵਿਚ ਤਾਇਨਾਤ ਸੀ। ਵੀਰਵਾਰ ਸ਼ਾਮ ਉਹ ਡਿਊਟੀ ਖ਼ਤਮ ਕਰਕੇ ਚਲਾ ਗਿਆ।

ਇਸ ਤੋਂ ਬਾਅਦ ਰਾਤ 9 ਵਜੇ ਉਹ ਆਪਣੇ ਬਾਈਕ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਘਰੋਂ ਨਿਕਲਿਆ ਸੀ ਕਿ ਕੁਝ ਦੇਰ ਬਾਅਦ ਉਸ ਦਾ ਫੋਨ ਬੰਦ ਹੋ ਗਿਆ ਅਤੇ ਪਰਿਵਾਰਕ ਮੈਂਬਰ ਉਸ ਨੂੰ ਪੂਰੀ ਰਾਤ ਭਾਲਦੇ ਰਹੇ। ਸ਼ੁੱਕਰਵਾਰ ਦੀ ਸਵੇਰ ਸਰੂਪ ਸਿੰਘ ਦੀ ਲਾਸ਼ ਖਾਨਕੋਟ ਨਵਾਂ ਪਿੰਡ ਡਰੇਨ ਨੇੜਿਓਂ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।