ਅਮਰੀਕਾ ''ਚ ਚੰਗੇ ਭਵਿੱਖ ਲਈ ਗਏ ਨੌਜਵਾਨ ਦੀ ਹੋਈ ਮੌਤ

 ਅਮਰੀਕਾ ''ਚ ਚੰਗੇ ਭਵਿੱਖ ਲਈ ਗਏ ਨੌਜਵਾਨ ਦੀ ਹੋਈ ਮੌਤ

ਪੰਜਾਬ ਦੇ ਖਰੜ ਦੇ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਤਰਨਦੀਪ ਸਿੰਘ ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ ਹਾਲਾਂਕਿ ਉਸ ਦੀ ਮੌਤ ਕਿਵੇਂ ਹੋਈ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਨੌਜਵਾਨ ਹਰਕੀਰਤ  ਸਿੰਘ ਮੈਨੇਜਰ ਗੁਰਦੁਆਰਾ ਕਪਾਲ ਮੋਚਨ ਦਾ ਭਤੀਜਾ ਸੀ। ਪਰਿਵਾਰ ਨਾਲ ਪਰਮਿੰਦਰ ਢੀਂਡਸਾ ਨੇ ਵੀ ਦੁੱਖ ਸਾਂਝਾ ਕੀਤਾ ਹੈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਤਰਨਦੀਪ ਸਿੰਘ ਦੀ ਦੇਹ ਜਲਦ ਹੀ ਭਾਰਤ ਲਿਆਂਦੀ ਜਾਵੇਗੀ ਜਿਸ ਦੀ ਕਾਰਵਾਈ USA ਵਿਚ ਪਰਿਵਾਰਕ ਮੈਂਬਰ ਕਰ ਰਹੇ ਹਨ।