13 ਮਈ ਨੂੰ ਪੰਜਾਬ ਸਰਕਾਰ ਦੀ ‘ਆਨਲਾਈਨ ਮਿਲਣੀ’: NRI ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਣਗੇ ਮੰਤਰੀ ਰਵਜੋਤ ਸਿੰਘ

13 ਮਈ ਨੂੰ ਪੰਜਾਬ ਸਰਕਾਰ ਦੀ ‘ਆਨਲਾਈਨ ਮਿਲਣੀ’: NRI ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਣਗੇ ਮੰਤਰੀ ਰਵਜੋਤ ਸਿੰਘ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐੱਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸੰਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

Image

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੰਬੰਧਿਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਿਤ ਦਿਨ ਅਤੇ ਸਮੇਂ ਅਨੁਸਾਰ “ਆਨਲਾਈਨ ਮਿਲਣੀ” ਵਿੱਚ ਸ਼ਾਮਲ ਹੋਣ ਲਈ https://new.bharatvc.nic.in/join/8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜੁਆਇਨ ਕਰਨ ਲਈ ਆਈ.ਡੀ. 8833894922 ਅਤੇ ਪਾਸਵਰਡ 742627 ਹੋਵੇਗਾ।