ਪੰਜਾਬ ਪੁਲਸ ਨੇ ਟਾਲੀ ਵੱਡੀ ਵਾਰਦਾਤ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕਾਬੂ

ਪੰਜਾਬ ਪੁਲਸ ਨੇ ਟਾਲੀ ਵੱਡੀ ਵਾਰਦਾਤ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ 3 ਸਾਥੀ ਕਾਬੂ

ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਰਾਜਸਥਾਨ ਪੁਲਸ ਅਤੇ ਬਠਿੰਡਾ ਪੁਲਸ ਦੇ ਸਾਂਝੇ ਆਪਰੇਸ਼ਨ  ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਗੁਰਗਿਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਵਿਰੋਧੀ ਗੈਂਗ ਸੀ ਨਿਸ਼ਾਨੇ 'ਤੇ
ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਉਨ੍ਹਾਂ ਨੂੰ ਵਿਦੇਸ਼ 'ਚ ਬੈਠੇ ਹੈਂਡਲਰ ਤੋਂ ਆਰਡਰ ਮਿਲਦੇ ਸਨ, ਜਿਸ ਤੋਂ ਬਾਅਦ ਇਹ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ। ਹਾਲਾਂਕਿ, ਇਸ ਵਾਰ ਇਨ੍ਹਾਂ ਨੂੰ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਇਸ ਲਈ ਉਹ ਹਥਿਆਰ ਆਦਿ ਇਕੱਠੇ ਕਰਨ ਵਿਚ ਰੁਝੇ ਸਨ। ਪੁਲਸ ਮੁਤਾਬਕ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਵੱਡੇ ਖੁਲਾਸੇ ਹੋ ਸਕਦੇ ਹਨ।