ਡਿਊਟੀ ਦੌਰਾਨ ਪੰਜਾਬ ਪੁਲਸ ਦੇ ASI ਦੀ ਮੌਤ

ਡਿਊਟੀ ਦੌਰਾਨ ਪੰਜਾਬ ਪੁਲਸ ਦੇ ASI ਦੀ ਮੌਤ

ਕਪੂਰਥਲਾ ਵਿਖੇ ਪੁਲਸ ਲਾਈਨ ਵਿਖੇ ਤਾਇਨਾਤ ਇਕ ਏ. ਐੱਸ. ਆਈ. ਦੀ ਡਿਊਟੀ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਏ. ਐੱਸ. ਆਈ. ਮਲਕੀਤ ਸਿੰਘ ਡਿਊਟੀ ਦੌਰਾਨ ਬੇਹੋਸ਼ ਹੋ ਗਿਆ, ਜਿਸ ਨੂੰ ਉਸ ਦੇ ਸਾਥੀ ਮੁਲਾਜ਼ਮ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ, ਜਦੋਂ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਮਲਕੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ ਰੱਖਵਾ ਦਿੱਤਾ ਗਿਆ ਹੈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।