- Updated: November 23, 2026 05:55 PM
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 3 ਮੁਲਜ਼ਮਾਂ ਸਮੇਤ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕਰਕੇ 17.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਅਜਨਾਲਾ ਸੈਕਟਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਦੂਜੀਆਂ ਧਿਰਾਂ ਨੂੰ ਸਪਲਾਈ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਲਜ਼ਮਾਂ ਖਿਲਾਫ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪੂਰੇ ਨੈੱਟਵਰਕ ਅਤੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
