- Updated: August 13, 2026 03:28 PM
ਮਾਹਿਲਪੁਰ-ਫਗਵਾੜਾ ਰੋਡ 'ਤੇ ਬੀਤੀ ਦੇਰ ਰਾਤ ਪਿੰਡ ਭਾਰਟਾ ਗਣੇਸ਼ਪੁਰ ਕੋਲ ਇਕ ਇਕ ਭਿਆਨਕ ਸੜਕ ਹਾਦਸੇ ਵਿਚ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਇਹ ਹਾਦਸਾ ਬੇਕਾਬੂ ਹੋ ਕੇ ਕਾਰ ਦਰੱਖ਼ਤ ਨਾਲ ਟਕਰਾਉਣ ਕਰਕੇ ਵਾਪਰਿਆ। ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਮਨਦੀਪ ਸਿੰਘ ਵਾਸੀ ਪਿੰਡ ਠੁਆਣਾ ਵਜੋਂ ਹੋਈ ਹੈ ਅਤੇ ਉਹ ਜਹਾਨਖੇਲਾਂ (ਹੁਸ਼ਿਆਰਪੁਰ) ਤੋਂ ਡਿਊਟੀ ਕਰਕੇ ਆਪਣੀ ਕਾਰ 'ਚ ਵਾਪਸ ਪਿੰਡ ਨੂੰ ਆ ਰਿਹਾ ਸੀ।

ਮਨਦੀਪ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਗਿਆ, ਜਿੱਥੇ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਸੜਕ 'ਤੇ ਉਲਟ ਗਈ। ਥਾਣਾ ਮਾਹਿਲਪੁਰ ਦੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।