- Updated: August 21, 2025 01:09 PM
ਕੇਂਦਰੀ ਏਜੰਸੀਆਂ ਨਾਲ ਇੱਕ ਖੁਫੀਆ ਕਾਰਵਾਈ 'ਚ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਅੰਮ੍ਰਿਤਸਰ ਦੇ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ (Px5) ਅਤੇ 10 ਜ਼ਿੰਦਾ ਕਾਰਤੂਸ (.30 ਬੋਰ) ਬਰਾਮਦ ਕੀਤੇ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਸ ਦੇ ਯੂਕੇ-ਅਧਾਰਤ ਗੈਂਗਸਟਰ ਧਰਮਾ ਸੰਧੂ ਨਾਲ ਸਿੱਧੇ ਸਬੰਧ ਹਨ, ਜੋ ਕਿ ਪਾਕਿਸਤਾਨ-ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਮੈਂਬਰ ਹਰਵਿੰਦਰ ਰਿੰਦਾ ਦਾ ਨਜ਼ਦੀਕੀ ਸਾਥੀ ਹੈ ਅਤੇ ਪਾਕਿਸਤਾਨ ਦੀ ISI ਦੁਆਰਾ ਸਮਰਥਤ ਹੈ। ਉਨ੍ਹਾਂ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।