- Updated: July 18, 2026 04:19 PM
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਡੀ. ਜੀ. ਪੀ. ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ਾਂ ਵਿੱਚ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅਪਰਾਧਿਕ ਤੱਤਾਂ ਨੂੰ ਵੰਡਣ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੇ ਇਸਲਾਮਾਬਾਦ ਅਤੇ ਛੇਹਰਟਾ ਪੁਲਸ ਸਟੇਸ਼ਨਾਂ ਵਿੱਚ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਨੈੱਟਵਰਕ ਵਿੱਚ ਸ਼ਾਮਲ ਸਾਰੇ ਲੋਕਾਂ ਦੀ ਪਛਾਣ ਕਰਨ ਅਤੇ ਪੂਰੀ ਤਸਕਰੀ ਲੜੀ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
