- Updated: September 21, 2023 02:59 PM
ਪੰਜਾਬ ਪੁਲਿਸ ਨੇ ਗਾਇਕ ਅਤੇ ਨੇਤਾ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਗੋਲਡੀ ਬਰਾੜ ਨੂੰ ਫੜਨ ਲਈ ਉਸ ਅਤੇ ਉਸ ਦੇ ਰਿਸ਼ਤੇਦਾਰਾਂ ਵਿਰੁੱਧ ਵਿਸ਼ੇਸ਼ ਸਰਚ ਅਭਿਆਨ ਚਲਾਇਆ ਹੈ। ਪੰਜਾਬ ਪੁਲਿਸ ਨੇ ਵੀਰਵਾਰ ਨੂੰ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਅਪਰਾਧੀਆਂ ਨੂੰ ਫੜਨ ਲਈ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਸਰਚ ਅਭਿਆਨ ਸਵੇਰੇ ਕਰੀਬ ਸੱਤ ਵਜੇ ਸ਼ੁਰੂ ਹੋਇਆ। ਉਦੋਂ ਤੋਂ ਹੀ ਗੋਲਡੀ ਬਰਾੜ ਅਤੇ ਉਸ ਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ 'ਤੇ ਪੁਲਿਸ ਵੱਲੋਂ ਛਾਪੇਮਾਰੀ ਜਾਰੀ ਹੈ। ਪੰਜਾਬ ਪੁਲਿਸ ਦੀ ਇਹ ਮੁਹਿੰਮ ਸ੍ਰੀ ਮੁਕਤਸਰ ਸਾਹਿਬ, ਮੋਗਾ, ਫ਼ਿਰੋਜ਼ਪੁਰ, ਤਰਨਤਾਰਨ ਅੰਮ੍ਰਿਤਸਰ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਦਿਹਾਤੀ ਖੇਤਰਾਂ ਵਿੱਚ ਚਲਾਈ ਜਾ ਰਹੀ ਹੈ। ਸੀਨੀਅਰ ਅਧਿਕਾਰੀਆਂ ਮੁਤਾਬਕ ਪੁਲਿਸ ਦੀਆਂ ਕਈ ਟੀਮਾਂ ਇਸ ਆਪਰੇਸ਼ਨ ਦਾ ਹਿੱਸਾ ਹਨ।