ਪੰਜਾਬ ਪੁਲਿਸ ਦੀ ਟੀਮ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਡਿਬੜੂਗੜ੍ਹ ਪਹੁੰਚੀ

ਪੰਜਾਬ ਪੁਲਿਸ ਦੀ ਟੀਮ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਡਿਬੜੂਗੜ੍ਹ ਪਹੁੰਚੀ

ਆਸਾਮ ਦੀ ਡਿਬੜੂਗੜ੍ਹ ਜੇਲ੍ਹ ਵਿਚ ਐਨ.ਐਸ.ਏ ਤਹਿਤ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਥਾਣਾ ਕੇਸ ਵਿਚ ਰਸਮੀ ਤੌਰ ’ਤੇ ਗ੍ਰਿਫਤਾਰੀ ਪਾਉਣ ਲਈ ਪੰਜਾਬ ਪੁਲਿਸ ਦੀ ਉੱਚ ਪੱਧਰੀ ਟੀਮ ਡਿਬਰੂਗੜ੍ਹ ਪਹੁੰਚ ਚੁੱਕੀ ਹੈ ।

ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੱਲ੍ਹ 22 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ’ਤੇ ਲੱਗੀ ਐਨ.ਐਸ.ਏ ਦੀ ਮਿਆਦ ਖ਼ਤਮ ਹੋ ਰਹੀ ਹੈ, ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਦਰਜ ਵੱਖ-ਵੱਖ ਮੁਕਦਮਿਆਂ ਵਿਚ ਰਸਮੀ ਤੌਰ ’ਤੇ ਗ੍ਰਿਫਤਾਰੀ ਪਾਈ ਜਾਵੇਗੀ। ਗ੍ਰਿਫ਼ਤਾਰੀ ਪਾਉਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਵੀ ਮੰਗਿਆ ਜਾ ਸਕਦਾ ਹੈ।