ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਦਿੱਤਾ ਮੂੰਹ ਤੋੜ ਜਵਾਬ

ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਦਿੱਤਾ ਮੂੰਹ ਤੋੜ ਜਵਾਬ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਨੇ ਸਾਬਕਾ ਮੈਂਬਰ ਸੁਨੀਲ ਜਾਖੜ ਵੱਲੋਂ ਪਾਰਟੀ ਦੀ ਲੀਡਰਸ਼ਿਪ ਦੇ ਸਬੰਧ ’ਚ ਲਗਾਏ ਗਏ ਹਾਲ ਹੀ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਹੋਇਆ ਪੰਜਾਬ 'ਚ ਪਾਰਟੀ ਦੇ ਢਾਂਚੇ, ਲੀਡਰਸ਼ਿਪ ਅਤੇ ਪੰਜਾਬ ’ਚੋ ਕਾਂਗਰਸ ਮੁਕਤ ਪੰਜਾਬ ਦੀ ਗੱਲ ਕਹਿਣ ਵਾਲੇ ਦਲਬਦਲੂ ਸੁਨੀਲ ਜਾਖੜ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਆਪਣੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵਰਕਰਾਂ ਤੱਕ ਪਹੁੰਚ ਕਰ, ਪਾਰਟੀ ਦੀ ਮਜ਼ਬੂਤ ਅਗਵਾਈ ਅਤੇ ਚੋਣਾਂ ’ਚ ਸਫ਼ਲਤਾ ਦੇ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।

ਜ਼ਿਕਰਯੋਗ ਹੈ ਕਿ ਜਾਖੜ ਨੇ ਆਪਣੇ ਬਿਆਨ 'ਚ ਕਿਹਾ ਸੀ ਕਿ ਪੰਜਾਬ ਕਾਂਗਰਸ ਦੀ ਲੀਡਰਸ਼ਿਪ ਦੇ ਕਾਰਨ ਕਾਂਗਰਸ ਟੁੱਟਣ ਦੀ ਕਗਾਰ 'ਤੇ ਹੈ। ਇਹ ਕਹਿਣਾ ਗ਼ਲਤ ਹੈ, ਕਿਉਂਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਸਾਰੇ ਕੰਮ, ਸਿਆਸੀ ਏਜੰਡੇ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਅਤੇ ਕਾਂਗਰਸ ਪਾਰਟੀ ਪੰਜਾਬ ’ਚ ਇੱਕ ਵੱਡੀ ਸਿਆਸੀ ਪਾਰਟੀ ਵਜੋਂ ਉਭਰੀ ਹੈ। ਪੀਪੀਸੀਸੀ ਨੇ ਇਮਾਨਦਾਰੀ ਅਤੇ ਜੋਸ਼ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਲਈ ਆਪਣੇ ਸਮਰਪਣ ਨੂੰ ਦੁਹਰਾਇਆ, ਜਿਸ ’ਚ ਉਨ੍ਹਾਂ ਨੂੰ ਅਗਾਮੀ ਲੋਕ ਸਭਾ ਚੋਣਾਂ ’ਚ ਜਿੱਤ ਦੀ ਦਿਸ਼ਾ ’ਚ ਪਾਰਟੀ ਨੂੰ ਅੱਗੇ ਵਧਾਉਣ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਵਿੱਚ ਭਰੋਸਾ ਹੈ।