ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਖੱਡ ਵਿੱਚ ਡਿੱਗੀ; 35 ਲੋਕ ਸਵਾਰ ਸਨ

ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਖੱਡ ਵਿੱਚ ਡਿੱਗੀ; 35 ਲੋਕ ਸਵਾਰ ਸਨ

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਸ਼ੁੱਕਰਵਾਰ ਦੁਪਹਿਰ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਪੰਜਾਬ ਤੋਂ ਆਏ ਸ਼ਰਧਾਲੂਆਂ ਨਾਲ ਭਰੀ ਇਕ ਟਰੈਕਟਰ-ਟਰਾਲੀ 100 ਫੁੱਟ ਡੂੰਘੀ ਖੱਡ 'ਚ ਪਲਟ ਗਈ। ਇਸ ਹਾਦਸੇ 'ਚ 3 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਦਕਿ ਬੱਚਿਆਂ ਸਮੇਤ 32 ਹੋਰ ਜ਼ਖ਼ਮੀ ਹੋਏ ਹਨ।

ਬਰੇਕ ਫੇਲ ਹੋਣ ਕਾਰਨ ਵਾਪਰਿਆ ਹਾਦਸਾ 

ਜਾਣਕਾਰੀ ਅਨੁਸਾਰ, ਇਹ ਹਾਦਸਾ ਨੈਸ਼ਨਲ ਹਾਈਵੇਅ-503 'ਤੇ ਢਲਿਆਰਾ ਸਥਿਤ ਰਾਧਾ ਸੁਆਮੀ ਸਤਸੰਗ ਘਰ ਦੇ ਨੇੜੇ ਦੁਪਹਿਰ ਕਰੀਬ 12:15 ਵਜੇ ਵਾਪਰਿਆ। ਪੰਜਾਬ ਦੇ ਕਪੂਰਥਲਾ ਤੋਂ ਆਏ ਇਹ ਸ਼ਰਧਾਲੂ ਚਿੰਤਪੂਰਨੀ ਮੰਦਰ 'ਚ ਮੱਥਾ ਟੇਕਣ ਤੋਂ ਬਾਅਦ ਜਵਾਲਾਜੀ ਮੰਦਰ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਢਲਿਆਰਾ ਮੋੜ 'ਤੇ ਟਰੈਕਟਰ-ਟਰਾਲੀ ਦੀਆਂ ਬਰੇਕਾਂ ਫੇਲ ਹੋ ਗਈਆਂ, ਜਿਸ ਕਾਰਨ ਵਾਹਨ ਬੇਕਾਬੂ ਹੋ ਕੇ ਸਿੱਧਾ ਖੱਡ ਵਿੱਚ ਜਾ ਡਿੱਗਿਆ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ। ਸਥਾਨਕ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ ਅਤੇ ਖ਼ੁਦ ਵੀ ਬਚਾਅ ਕਾਰਜ 'ਚ ਜੁਟ ਗਏ। ਪੁਲਸ ਅਤੇ

ਸਥਾਨਕ 35 ਤੋਂ ਵੱਧ ਸ਼ਰਧਾਲੂ ਸਨ ਸਵਾਰ

ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਖੱਡ 'ਚੋਂ ਬਾਹਰ ਕੱਢ ਕੇ ਦੇਹਰਾ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਐੱਸਪੀ ਦੇਹਰਾ ਮਯੰਕ ਚੌਧਰੀ ਨੇ ਦੱਸਿਆ ਕਿ ਟਰੈਕਟਰ-ਟਰਾਲੀ 'ਚ 35 ਤੋਂ ਵੱਧ ਸ਼ਰਧਾਲੂ ਸਵਾਰ ਸਨ। ਉਨ੍ਹਾਂ ਦੱਸਿਆ ਕਿ ਹਾਲਾਂਕਿ ਕੁਝ ਬੱਚੇ ਅਤੇ ਔਰਤਾਂ ਸੁਰੱਖਿਅਤ ਹਨ, ਪਰ ਕਈ ਸ਼ਰਧਾਲੂਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਸ ਅਧਿਕਾਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੋਟਰ ਵਹੀਕਲ ਐਕਟ ਅਨੁਸਾਰ ਟਰੈਕਟਰ-ਟਰਾਲੀ 'ਚ ਸਵਾਰੀਆਂ ਨੂੰ ਬਿਠਾਉਣ ਦੀ ਇਜਾਜ਼ਤ ਨਹੀਂ ਹੁੰਦੀ, ਪਰ ਇਸ ਨਿਯਮ ਦੀ ਉਲੰਘਣਾ ਸ਼ਰਧਾਲੂਆਂ ਦੀ ਜਾਨ 'ਤੇ ਭਾਰੀ ਪੈ ਰਹੀ ਹੈ।