- Updated: October 15, 2025 05:23 PM
ਮਾਨਸਾ ਵਿਖੇ ਇਕ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਨੂੰ ਸੜਕ ਵਿਚਕਾਰ ਹੀ ਕੁਹਾੜੀ ਨਾਲ ਵੱਢ ਦਿੱਤਾ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਔਰਤ ਇਕ ਆਦਮੀ ਅਤੇ ਬੱਚੇ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਬੁਢਲਾਡਾ ਤੋਂ ਆਪਣੇ ਪਿੰਡ ਖੋਖਰ ਜਾ ਰਹੀ ਸੀ। ਇਸ ਦੌਰਾਨ ਇਕ ਅਣਪਛਾਤੇ ਵਿਅਕਤੀ ਨੇ ਮੋਟਰਸਾਈਕਲ 'ਤੇ ਬੈਠੀ ਔਰਤ 'ਤੇ ਕੁਹਾੜੀ ਨਾਲ ਵਾਰ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਵੱਢ ਦਿੱਤਾ, ਜਿਸ ਦੌਰਾਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਅਤੇ ਬੱਚਾ ਵੀ ਜ਼ਖਮੀ ਹੋ ਗਏ।
ਘਟਨਾ ਮਗਰੋਂ ਹਮਲਾਵਰ ਸੜਕ ਵਿਚਾਲੇ ਹੀ ਕੁਹਾੜੀ ਸੁੱਟ ਕੇ ਫ਼ਰਾਰ ਹੋ ਗਿਆ। ਫਿਲਹਾਲ ਜ਼ਖਮੀ ਵਿਅਕਤੀ ਅਤੇ ਬੱਚੇ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਸ ਗੱਲ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਮ੍ਰਿਤਕ ਔਰਤ ਦਾ ਪਤੀ ਸੀ ਜਾਂ ਕੋਈ ਹੋਰ ਰਿਸ਼ਤੇਦਾਰ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।