ਮੁੰਡਿਆਂ ਨੇ ਅੰਨ੍ਹੇਵਾਹ 30-35 ਗੋਲੀਆਂ ਦੀ ਫਾਇਰਿੰਗ ਕੀਤੀ , ਦਹਿਸ਼ਤ ''ਚ ਪੈ ਗਏ ਲੋਕ

ਮੁੰਡਿਆਂ ਨੇ ਅੰਨ੍ਹੇਵਾਹ 30-35 ਗੋਲੀਆਂ ਦੀ ਫਾਇਰਿੰਗ ਕੀਤੀ , ਦਹਿਸ਼ਤ ''ਚ ਪੈ ਗਏ ਲੋਕ

ਅੰਮ੍ਰਿਤਸਰ 'ਚ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੁਝ ਨੌਜਵਾਨਾਂ ਵੱਲੋਂ ਇੱਕ ਘਰ ’ਤੇ ਤਾਬੜਤੋੜ ਫਾਇਰਿੰਗ ਕੀਤੀ ਗਈ। ਇਹ ਘਟਨਾ ਹਲਕਾ ਜੰਡਿਆਲਾ ਦੇ ਪਿੰਡ ਡੇਹਰੀਵਾਲ ਦੀ ਹੈ। ਮਿਲੀ ਜਾਣਕਾਰੀ ਅਨੁਸਾਰ ਲਗਭਗ ਛੇ ਤੋਂ ਸੱਤ ਨੌਜਵਾਨ ਘਰ ਦੇ ਬਾਹਰ ਆਏ ਅਤੇ ਤਕਰੀਬਨ 30 ਤੋਂ 35 ਰਾਊਂਡ ਗੋਲੀਆਂ ਚਲਾਈਆਂ। ਗੋਲੀਆਂ ਦੀ ਬਰਸਾਤ ਦੇ ਦੌਰਾਨ ਪਰਿਵਾਰ ਨੇ ਘਰ ਅੰਦਰ ਵੜ ਕੇ ਆਪਣੀ ਜਾਨ ਬਚਾਈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਮੁਲਜ਼ਮਾਂ ਤੋਂ ਲਗਾਤਾਰ ਖਤਰਾ ਹੈ, ਪਰ ਪੁਲਸ ਵੱਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਪੀੜਤ ਨੌਜਵਾਨ ਨੇ ਦੱਸਿਆ ਕਿ ਇਹ ਰੰਜਿਸ਼ ਤਕਰੀਬਨ ਦੋ ਸਾਲ ਪੁਰਾਣੀ ਹੈ, ਜਦੋਂ ਗਲੀਆਂ ਵਿੱਚ ਪੋਸਟਰ ਸੁੱਟਣ ਨੂੰ ਲੈ ਕੇ ਉਨ੍ਹਾਂ ਦੀ ਮਾਮੂਲੀ ਤਕਰਾਰ ਹੋਈ ਸੀ। ਉਸੇ ਰੰਜਿਸ਼ ਦੇ ਕਾਰਨ ਉਸਨੂੰ ਅੰਮ੍ਰਿਤਸਰ ਬੁਲਾਇਆ ਗਿਆ ਸੀ, ਜਿੱਥੇ ਉਸਦੇ ਕਤਲ ਦੀ ਸਾਜ਼ਿਸ਼ ਬਣਾਈ ਗਈ ਸੀ। ਪਰ ਉਹ ਉਥੇ ਨਾ ਗਿਆ, ਜਿਸ ਤੋਂ ਬਾਅਦ ਮੁਲਜ਼ਮਾਂ ਨੇ ਗੁੱਸੇ ’ਚ ਉਸਦੇ ਘਰ ਦੇ ਬਾਹਰ ਫਾਇਰਿੰਗ ਕਰ ਦਿੱਤੀ।