- Updated: April 30, 2026 04:50 PM
ਜ਼ਿਲ੍ਹਾ ਸੰਗਰੂਰ ਵਿਚ ਪੈਂਦੇ ਪਿੰਡ ਸ਼ਾਦੀਹਰੀ ’ਚ ਜਵਾਈ ਵੱਲੋਂ ਆਪਣੇ ਸਹੁਰੇ ਅਤੇ ਸਾਲੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਪਿੰਡ ਸ਼ਾਦੀਹਰੀ ਦੇ ਗੁਰਵਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਨੇ ਆਪਣੇ ਸਹੁਰਾ ਲਖਬੀਰ ਸਿੰਘ ਅਤੇ ਸਾਲਾ ਜਗਸੀਰ ਸਿੰਘ ਨੂੰ ਗੋਲੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਣ ਗੰਭੀਰ ਰੂਪ ਵਿਚ ਜ਼ਖਮੀ ਹੋਏ ਪਿਓ-ਪੁੱਤ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ ਹੈ।
ਸੂਤਰਾਂ ਮੁਤਾਬਕ ਗੁਰਵਿੰਦਰ ਸਿੰਘ ਦਾ ਵਿਆਹ ਵੀਰਪਾਲ ਕੌਰ ਪੁੱਤਰੀ ਲਖਬੀਰ ਸਿੰਘ ਵਾਸੀ ਰਸੌਲੀ ਜ਼ਿਲ੍ਹਾ ਪਟਿਆਲਾ ਨਾਲ ਹੋਇਆ ਸੀ। ਦੋਵਾਂ ਦਾ ਹਮੇਸ਼ਾ ਆਪਸ ਵਿਚ ਝਗੜਾ ਰਹਿੰਦਾ ਸੀ, ਜਿਸ ਦੇ ਚੱਲਦੇ ਗੁਰਵਿੰਦਰ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।