‘13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ, ਬੇਅਦਬੀ ਵਿਰੁੱਧ ਕਾਨੂੰਨ ਲਿਆਂਦਾ ਜਾਵੇਗਾ’ : ਮੁੱਖ ਮੰਤਰੀ ਮਾਨ

‘13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ, ਬੇਅਦਬੀ ਵਿਰੁੱਧ ਕਾਨੂੰਨ ਲਿਆਂਦਾ ਜਾਵੇਗਾ’ : ਮੁੱਖ ਮੰਤਰੀ ਮਾਨ

ਆਪ’ ਸਰਕਾਰ ਵੱਲੋਂ 13 ਅਪ੍ਰੈਲ 2026 ਨੂੰ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ਤੇ ਇਸ ਸੈਸ਼ਨ ਵਿਚ ਬੇਅਦਬੀ ਖਿਲਾਫ ਕਾਨੂੰਨ ਲਿਆਂਦਾ ਜਾਵੇਗਾ। ਇਸ ਦਾ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਂਝੀ ਕੀਤੀ ਗਈ।

CM ਮਾਨ ਨੇ ਕਿਹਾ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ। CM ਮਾਨ ਨੇ ਟਵੀਟ ਕਰ ਵਿਸ਼ੇਸ਼ ਸੈਸ਼ਨ ਬਾਰੇ ਦਿੱਤੀ ਜਾਣਕਾਰੀ। ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਸਰਕਟ ਹਾਊਸ ਵਿਖੇ CM ਮਾਨ ਵੱਲੋਂ ਸੰਤ ਸਮਾਜ ਨਾਲ ਮੀਟਿੰਗ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਨੇ ਦੱਸਿਆ ਕਿ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਕੇ ਬੇਅਦਬੀਆਂ ਖਿਲਾਫ ਕਾਨੂੰਨ ਲਿਆਂਦਾ ਜਾਵੇਗਾ।

Image

ਟਵੀਟ ਵਿਚ ਸੀਐੱਮ ਮਾਨ ਨੇ ਲਿਖਿਆ-ਅੱਜ ਸ੍ਰੀ ਅੰਮ੍ਰਿਤਸਰ ਸਾਹਿਬ , ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ‘ਤੇ ਵਿਚਾਰ-ਚਰਚਾ ਕੀਤੀ। ਇਸ ਬਾਬਤ 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਇਆ ਜਾਵੇਗਾ ..ਅਸੀਂ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਜੇ ਕੋਈ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਅਤੇ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ।