ਸਵੇਰੇ ਹੀ ਪੰਜਾਬ ਵਿਚ ਚੜ੍ਹ ਕੇ ਆ ਗਈ ਕਾਲੀ ਘਟਾ, ਅਗਲੇ ਪੰਜ ਦਿਨ ਪਵੇਗਾ ਭਾਰੀ ਮੀਂਹ

ਸਵੇਰੇ ਹੀ ਪੰਜਾਬ ਵਿਚ ਚੜ੍ਹ ਕੇ ਆ ਗਈ ਕਾਲੀ ਘਟਾ, ਅਗਲੇ ਪੰਜ ਦਿਨ ਪਵੇਗਾ ਭਾਰੀ ਮੀਂਹ

ਅਲਰਟ ਦੇ ਬਾਵਜੂਦ ਪੰਜਾਬ 'ਚ ਸ਼ੁੱਕਰਵਾਰ ਨੂੰ ਮੀਂਹ ਨਾ ਪੈਣ ਕਾਰਨ ਤਾਪਮਾਨ 'ਚ ਵਾਧਾ ਦਰਜ ਕੀਤਾ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1.2 ਡਿਗਰੀ ਦੇ ਵਾਧੇ ਕਾਰਨ ਨਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ੁੱਕਰਵਾਰ ਨੂੰ ਪਠਾਨਕੋਟ ਵਿੱਚ 23 ਮਿਲੀਮੀਟਰ ਅਤੇ ਮੋਗਾ ਵਿੱਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਜਦੋਂਕਿ ਰਾਤ ਸਮੇਂ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਫਰੀਦਕੋਟ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੇ ਨਾਲ-ਨਾਲ ਇੱਥੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਮੌਸਮ ਵਿਗਿਆਨੀਆਂ ਮੁਤਾਬਕ ਪੰਜਾਬ 'ਚ ਦਬਾਅ ਵਾਲੇ ਹਾਲਾਤ ਨਹੀਂ ਬਣ ਰਹੇ ਹਨ, ਜਿਸ ਕਾਰਨ ਇੱਥੇ ਕੁਝ ਥਾਵਾਂ 'ਤੇ ਹੀ ਮੀਂਹ ਪੈ ਰਿਹਾ ਹੈ। ਮਾਨਸੂਨ ਟ੍ਰੌਫ (ਘੱਟ ਦਬਾਅ ਵਾਲੇ ਖੇਤਰ) ਦੀ ਗੱਲ ਕਰੀਏ ਤਾਂ ਇਹ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਬੀਕਾਨੇਰ, ਸੀਕਰ ਖੇਤਰ ਵਿੱਚ ਸਰਗਰਮ ਦਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਜੇਕਰ ਮਾਨਸੂਨ ਦਾ ਰੁਖ ਪੰਜਾਬ ਵੱਲ ਵਧਦਾ ਹੈ ਤਾਂ 6 ਅਤੇ 7 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ 8 ਜੁਲਾਈ ਤੋਂ ਬਾਅਦ ਪੰਜਾਬ ਵਿੱਚ ਮੌਸਮ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ।