ਅੱਜ ਤੇ ਕੱਲ੍ਹ ਪੰਜਾਬ ਵਿਚ ਪਵੇਗਾ ਭਾਰੀ ਮੀਂਹ, ਕਈ ਇਲਾਕਿਆਂ ਵਿਚ ਸਵੇਰ ਤੋਂ ਮੀਂਹ ਪੈ ਰਿਹਾ

 ਅੱਜ ਤੇ ਕੱਲ੍ਹ ਪੰਜਾਬ ਵਿਚ ਪਵੇਗਾ ਭਾਰੀ ਮੀਂਹ, ਕਈ ਇਲਾਕਿਆਂ ਵਿਚ ਸਵੇਰ ਤੋਂ ਮੀਂਹ ਪੈ ਰਿਹਾ

ਪੰਜਾਬ ਦੇ ਮੌਸਮ ਵਿਗਿਆਨ ਕੇਂਦਰ ਨੇ ਅੱਜ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਤੇ ਕੱਲ੍ਹ ਸੂਬੇ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਉਮੀਦ ਹੈ। ਇਸ ਦੇ ਨਾਲ ਹੀ ਹਿਮਾਚਲ ਵਿੱਚ ਮੀਂਹ ਕਾਰਨ ਪੰਜਾਬ ਵਿੱਚ ਹੜ੍ਹ ਆਉਣ ਦਾ ਖ਼ਤਰਾ ਹੈ। ਮੌਸਮ ਵਿਭਾਗ ਨੇ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਲਈ ਅਲਰਟ ਜਾਰੀ ਕੀਤਾ ਹੈ।

ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦੋਂ ਕਿ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਇਸ ਸਥਿਤੀ ਨੇ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਕਰ ਦਿੱਤੀ ਹੈ।

ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਇਲਾਕੇ ਇਸ ਸਮੇਂ ਪਾਣੀ ਵਿੱਚ ਡੁੱਬੇ ਹੋਏ ਹਨ। ਮੌਸਮ ਵਿਭਾਗ ਨੇ 14 ਅਤੇ 15 ਅਗਸਤ ਨੂੰ ਸੂਬੇ ਵਿਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕਰਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।