- Updated: July 23, 2024 09:07 AM
ਮੌਸਮ ਵਿਭਾਗ ਨੇ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਅਲਰਟ ਦੇ ਬਾਵਜੂਦ ਇਸ ਸੀਜ਼ਨ 'ਚ ਮਾਨਸੂਨ ਕਮਜ਼ੋਰ ਰਿਹਾ ਹੈ।
ਸੂਬੇ 'ਚ ਜੂਨ ਤੋਂ ਹੁਣ ਤੱਕ 43 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਯਾਨੀ ਮੰਗਲਵਾਰ ਨੂੰ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ ਪਰ ਇਹ ਅਲਰਟ ਸਿਰਫ਼ ਦੋ ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਲਈ ਹੈ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਮੋਹਾਲੀ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਹੈ।
ਮੰਗਲਵਾਰ ਨੂੰ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਸੀ। ਬੁੱਧਵਾਰ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹ ਪਰ ਇਹ ਅਲਰਟ ਸਿਰਫ਼ ਇਨ੍ਹਾਂ ਜ਼ਿਲ੍ਹਿਆਂ ਵਿੱਚ ਹੀ ਰਹੇਗਾ, ਜਦੋਂਕਿ ਬਾਕੀ ਪੰਜਾਬ ਵਿੱਚ ਕਿਤੇ-ਕਿਤੇ ਬਾਰਿਸ਼ ਹੋਵੇਗੀ।