ਪੰਜਾਬ ''ਚ ਹੁਣ ਮੀਂਹ ਨਹੀਂ ਪਵੇਗਾ , ਗਰਮੀ ਕਰੇਗੀ ਤੰਗ 

ਪੰਜਾਬ ''ਚ ਹੁਣ ਮੀਂਹ ਨਹੀਂ ਪਵੇਗਾ , ਗਰਮੀ ਕਰੇਗੀ ਤੰਗ 

ਪੰਜਾਬ ਵਿਚ ਅੱਜ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ 12 ਜ਼ਿਲ੍ਹਿਆਂ ਵਿਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੱਲ੍ਹ 8 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ਦੇ ਤਾਪਮਾਨ ਵਿੱਚ 1.3 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ। ਜਦੋਂਕਿ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਅਧੀਨ ਪੈਂਦੇ ਸਮਰਾਲਾ ਵਿੱਚ 36.4 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਜੇਕਰ ਅੱਜ ਦੇ ਹਾਲਾਤ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਮਾਨਸੂਨ ਫਿਰ ਤੋਂ ਸੁਸਤ ਹੋ ਗਿਆ ਹੈ। ਪੰਜਾਬ ਵਿਚ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ 'ਚ ਮਾਨਸੂਨ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਅਗਸਤ ਮਹੀਨੇ ਵਿਚ ਚੰਗੀ ਬਾਰਿਸ਼ ਹੋਣ ਦੀ ਉਮੀਦ ਸੀ ਪਰ ਮਹੀਨੇ ਦੇ ਪਹਿਲੇ 15 ਦਿਨਾਂ 'ਚ 10 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਸ ਨੂੰ ਆਮ ਦੱਸਿਆ ਹੈ ਪਰ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ 21 ਤੋਂ 70 ਫੀਸਦੀ ਘੱਟ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਲਾਲ ਅਤੇ ਪੀਲੇ ਜ਼ੋਨ ਵਿਚ ਰੱਖਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 1 ਅਗਸਤ ਤੋਂ 15 ਅਗਸਤ ਤੱਕ 86.6 ਫੀਸਦੀ ਬਾਰਿਸ਼ ਹੋਣੀ ਚਾਹੀਦੀ ਸੀ ਪਰ ਹੁਣ ਤੱਕ ਇੱਥੇ ਸਿਰਫ਼ 77.6 ਫ਼ੀਸਦੀ ਮੀਂਹ ਹੀ ਪਿਆ ਹੈ।