ਪੰਜਾਬ ਚ ਮੌਸਮ ਹੋਇਆ ਠੰਢਾ,ਕਈ ਇਲਾਕਿਆਂ ਵਿਚ ਪੈ ਰਿਹਾ ਰੁਕ-ਰੁਕ ਕੇ ਮੀਂਹ

ਪੰਜਾਬ ਚ ਮੌਸਮ ਹੋਇਆ ਠੰਢਾ,ਕਈ ਇਲਾਕਿਆਂ ਵਿਚ ਪੈ ਰਿਹਾ ਰੁਕ-ਰੁਕ ਕੇ ਮੀਂਹ

ਪੰਜਾਬ ਵਿਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ ਪਰ ਅੱਜ ਤੋਂ ਬਾਅਦ ਮਾਨਸੂਨ ਇਕ ਵਾਰ ਫਿਰ ਸੁਸਤ ਹੋ ਜਾਵੇਗਾ। ਸੂਬੇ ਵਿਚ ਪਿਛਲੇ ਇੱਕ ਹਫ਼ਤੇ ਵਿੱਚ ਚੰਗੀ ਬਾਰਿਸ਼ ਹੋਈ ਹੈ।

ਮੌਸਮ ਵਿਭਾਗ ਅਨੁਸਾਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਰੂਪਨਗਰ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸਏਐਸ ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਬੀਤੀ ਸ਼ਾਮ ਤੱਕ ਐਸਬੀਐਸ ਨਗਰ ਵਿੱਚ 12 ਮਿਲੀਮੀਟਰ, ਰੋਪੜ ਵਿੱਚ 9, ਮੋਗਾ ਵਿੱਚ 3.5 ਅਤੇ ਅੰਮ੍ਰਿਤਸਰ ਵਿੱਚ 1.2 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।