- Updated: May 26, 2024 10:16 AM
ਨੌਤਪਾ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਤਾਪਮਾਨ 'ਚ 24 ਘੰਟਿਆਂ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਆਰੇਂਜ ਅਲਰਟ ਅਤੇ ਅਗਲੇ ਦੋ ਦਿਨਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ ਵਿੱਚ ਤਾਪਮਾਨ ਇੱਕ ਵਾਰ ਫਿਰ 45 ਡਿਗਰੀ ਨੂੰ ਪਾਰ ਕਰ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਨੇ ਕੇਰਲ ਨਾਲ ਬਿਜਲੀ ਸਮਝੌਤਾ ਕੀਤਾ ਹੈ, ਜਿਸ ਨਾਲ ਕੁਝ ਰਾਹਤ ਮਿਲੇਗੀ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਨੌਤਪਾ ਦੇ ਦੂਜੇ ਦਿਨ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਇੱਥੇ ਤਾਪਮਾਨ 46 ਡਿਗਰੀ ਨੂੰ ਪਾਰ ਕਰ ਸਕਦਾ ਹੈ।
ਪੰਜਾਬ ਵਿੱਚ ਫਿਲਹਾਲ ਦੋ ਦਿਨਾਂ ਲਈ ਰੈੱਡ ਅਲਰਟ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਜੇਕਰ ਪਾਰਾ ਹੋਰ ਵਧਦਾ ਹੈ ਤਾਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਸਾਲ ਪਿਛਲੇ ਸਾਰੇ ਰਿਕਾਰਡ ਟੁੱਟ ਸਕਦੇ ਹਨ।
ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 43.4 ਡਿਗਰੀ ਦਰਜ ਕੀਤਾ ਗਿਆ। ਅੱਜ 44 ਡਿਗਰੀ ਦੇ ਪਾਰ ਜਾਣ ਦੀ ਸੰਭਾਵਨਾ ਹੈ।
ਜਲੰਧਰ— ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਤੱਕ ਪਹੁੰਚਣ ਦੇ ਆਸਾਰ ਹਨ।
ਲੁਧਿਆਣਾ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਪਟਿਆਲਾ— ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 44 ਡਿਗਰੀ ਨੂੰ ਪਾਰ ਕਰਨ ਦੀ ਸੰਭਾਵਨਾ ਹੈ।
ਮੋਹਾਲੀ— ਬੀਤੀ ਸ਼ਾਮ ਤਾਪਮਾਨ 41.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 29.2 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।