ਪੰਜਾਬ ਚ 45 ਡਿਗਰੀ ਤੱਕ ਪਹੁੰਚੇਗਾ ਪਾਰਾ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਚ 45 ਡਿਗਰੀ ਤੱਕ ਪਹੁੰਚੇਗਾ ਪਾਰਾ,ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਵਿਚ ਗਰਮੀ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਆਲਮ ਇਹ ਹੈ ਕਿ ਅੱਗ ਵਰ੍ਹਾਊ ਧੁੱਪ ਕਾਰਣ ਲੋਕਾਂ ਦਾ ਘਰਾਂ 'ਚੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਦਿਨ ਸਮੇਂ ਬਾਜ਼ਾਰ ਵਿਚ ਸੰਨਾਟਾ ਪਸਰਿਆ ਨਜ਼ਰ ਆਉਂਦਾ ਹੈ। ਇਸ ਦਰਮਿਆਨ ਮੌਸਮ ਵਿਭਾਗ ਨੇ ਤਾਜ਼ਾ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਅਜੇ ਕੁਝ ਦਿਨਾਂ ਤਕ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ, ਜਿਸ ਕਰਕੇ ਅਗਲੇ ਤਿੰਨ-ਚਾਰ ਦਿਨਾਂ ਵਿਚ ਸੂਬੇ ਦਾ ਤਾਪਮਾਨ 45 ਤੋਂ 46 ਡਿਗਰੀ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।ਇਸ ਦੌਰਾਨ ਮੌਨਸੂਨ ਨੂੰ ਲੈ ਕੇ ਵੀ ਤਾਜ਼ਾ ਜਾਣਕਾਰੀ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮੌਨਸੂਨ ਨੇ ਲਗਾਤਾਰ ਰਫ਼ਤਾਰ ਫੜੀ ਹੋਈ ਹੈ। ਹੁਣ ਤੱਕ ਦੀ ਰਿਪੋਰਟ ਮੁਤਾਬਕ ਮੌਨਸੂਨ ਆਪਣੇ ਤੈਅ ਸਮੇਂ ਤੋਂ ਲਗਾਤਾਰ ਹਫਤੇ ਜਾਂ 3-4 ਦਿਨ ਪਹਿਲਾਂ ਪਹੁੰਚ ਰਿਹਾ ਹੈ।

ਕਿੱਥੇ ਕਿੰਨਾ ਰਿਹਾ ਤਾਪਮਾਨ
ਬੀਤੇ ਦਿਨੀਂ ਪਠਾਨਕੋਟ ਵਿਚ 43.8 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ, ਜੋ ਕਿ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਇਸੇ ਤਰ੍ਹਾਂ ਪਟਿਆਲਾ ਵਿਚ 43.7, ਬਠਿੰਡਾ ਵਿਚ 43.4, ਅੰਮ੍ਰਿਤਸਰ ਵਿਚ 43.2, ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਰੋਪੜ ਵਿਚ 41.2 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਤਾਪਮਾਨ 43 ਡਿਗਰੀ ’ਤੇ ਪਹੁੰਚ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਗਰਮੀ ਵਧੇਗੀ।