ਮੀਂਹ ਨੇ ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ

ਮੀਂਹ ਨੇ ਪੰਜਾਬ ਵਿਚ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਅੱਜ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਗਰਮੀ ਅਤੇ ਹੁੰਮਸ ਇਕ ਵਾਰ ਫਿਰ ਵਧ ਗਈ ਹੈ। ਮੌਸਮ ਵਿਭਾਗ ਨੇ ਹੁਣ 12 ਜੁਲਾਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨ ਨਾਲੋਂ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਹੋਇਆ ਹੈ। ਗੁਰਦਾਸਪੁਰ ਵਿਚ 38 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਮੌਸਮ 'ਚ ਡੇਂਗੂ ਵਰਗੀਆਂ ਬੀਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ 'ਚ ਲੋਕਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਬਠਿੰਡਾ ਵਿੱਚ 0.5 ਮਿਲੀਮੀਟਰ ਮੀਂਹ ਪਿਆ ਹੈ। ਬਾਕੀ ਸਾਰੇ ਖੇਤਰਾਂ ਵਿਚ ਜ਼ੀਰੋ ਬਾਰਿਸ਼ ਦਰਜ ਕੀਤੀ ਗਈ ਹੈ। ਲਗਭਗ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ। ਛੇਤੀ ਹੀ ਇਹ 40  ਨੂੰ ਵੀ ਪਾਰ ਕਰ ਸਕਦਾ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ।