- Updated: August 29, 2026 05:55 PM
ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਰਹਿਣ ਵਾਲੇ ਸਮਸ਼ੇਰ ਸਿੰਘ ਪੁੱਤਰ ਸਵਰਨ ਸਿੰਘ ਦੇ ਆਪਣੇ ਕੁਝ ਰਿਸ਼ਤੇਦਾਰਾਂ ਸਮੇਤ ਨੇਪਾਲ ਹੜ੍ਹ ਵਿੱਚ ਲਾਪਤਾ ਹੋਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਜਦੋ ਦਾ ਨੇਪਾਲ ‘ਚ ਹੜ੍ਹ ਆਇਆ ਆ ਉਦੋਂ ਤੋਂ ਸਮਸ਼ੇਰ ਸਿੰਘ ਅਤੇ ਉਨ੍ਹਾਂ ਦੇ ਨਾਲ ਗਏ ਵਿਅਕਤੀਆਂ ਨਾਲ ਸੰਪਰਕ ਨਹੀਂ ਹੋ ਰਿਹਾ, ਜਿਸ ਕਾਰਨ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਲਾਪਤਾ ਵਿਅਕਤੀਆਂ ਦੀ ਜਲਦ ਭਾਲ ਲਈ ਹਰ ਸੰਭਵ ਮਦਦ ਕੀਤੀ ਜਾਵੇ।
ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਨੇਪਾਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਲਾਪਤਾ ਨੌਜਵਾਨਾਂ ਦੀ ਸਹੀ ਜਾਣਕਾਰੀ ਹਾਸਲ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕਦਮ ਚੁੱਕੇ ਜਾਣ।ਫਿਲਹਾਲ ਪਰਿਵਾਰ ਉਮੀਦ ਕਰ ਰਿਹਾ ਹੈ ਕਿ ਪ੍ਰਸ਼ਾਸਨ ਦੀ ਮਦਦ ਨਾਲ ਜਲਦ ਹੀ ਸਮਸ਼ੇਰ ਸਿੰਘ ਅਤੇ ਹੋਰ ਲਾਪਤਾ ਵਿਅਕਤੀਆਂ ਬਾਰੇ ਕੋਈ ਚੰਗੀ ਖ਼ਬਰ ਮਿਲੇਗੀ।