ਇੰਟਰਨੈਸ਼ਨਲ ਟੋਰਾਂਟੋ ਫਿਲਮ ਫੈਸਟੀਵਲ ‘ਚ ਦਿਖਾਈ ਜਾਵੇਗੀ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’

ਇੰਟਰਨੈਸ਼ਨਲ ਟੋਰਾਂਟੋ ਫਿਲਮ ਫੈਸਟੀਵਲ ‘ਚ ਦਿਖਾਈ ਜਾਵੇਗੀ ਦਿਲਜੀਤ ਦੋਸਾਂਝ ਦੀ ਫਿਲਮ ‘ਪੰਜਾਬ 95’

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਨਾਂ ਵੱਡੀ ਉਪਲੱਬਧੀ ਲੱਗੀ ਹੈ। ਦਰਅਸਲ, ਅਦਾਕਾਰ ਦੀ ਫਿਲਮ ‘ਪੰਜਾਬ 95’ ਇੰਟਰਨੈਸ਼ਨਲ ਟੋਰਾਂਟੋ ਫਿਲਮ ਫੈਸਟੀਵਲ ‘ਚ ਦਿਖਾਈ ਜਾਵੇਗੀ। ਇਹ ਉਪਲੱਬਧੀ ਹਾਸਿਲ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਜਾਵੇਗੀ। ਦੱਸ ਦੇਈਏ ਕਿ ਇਸਦੀ ਜਾਣਕਾਰੀ ਅਦਾਕਾਰ ਵੱਲੋਂ ਇੱਕ ਪੋਸਟ ਸਾਂਝੀ ਕਰ ਦਿੱਤੀ ਗਈ ਹੈ।

                      Image

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਫਿਲਮ ਪੰਜਾਬ 95 ਦਾ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ! ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿਖੇ ਵਰਲਡ ਪ੍ਰੀਮੀਅਰ, ਪੰਜਾਬ ’95 ਦੀ ਪਹਿਲੀ ਝਲਕ ਪੇਸ਼ ਕਰਦੇ ਹੋਏ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕਹਾਣੀ.ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫਿਲਮ ਪੰਜਾਬ ਦੇ ਬਗਾਵਤ ਦੇ ਦੌਰ ਦੌਰਾਨ ਇੱਕ ਉੱਘੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ। ਜਿਸ ਨੂੰ ਲੈ ਖੂਬ ਚਰਚਾ ਹੋ ਰਹੀ ਹੈ। ਇਸ ਫਿਲਮ ਵਿੱਚ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਵੀ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ।

                      Image

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਦੀ ਫ਼ਿਲਮ ‘ਚਮਕੀਲਾ’ ਵੀ ਜਲਦ ਹੀ ਰਿਲੀਜ਼ ਹੋਵੇਗੀ। ਇਸ ਫ਼ਿਲਮ ‘ਚ ਪਰਿਣੀਤੀ ਚੋਪੜਾ ਵੀ ਮੁੱਖ ਭੂਮਿਕਾ ‘ਚ ਹੈ। ਇਹ ਫ਼ਿਲਮ ਪੰਜਾਬੀ ਗਾਇਕ ਅਤੇ ਸੰਗੀਤਕਾਰ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ। ਦੱਸ ਦੇਈਏ ਕਿ ਇਹ ਫਿਲਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੀ ਬਜਾਏ ਨੈਟਫਲਿਕਸ ਉੱਪਰ ਰਿਲੀਜ਼ ਕੀਤੀ ਜਾਵੇਗੀ। ਫਿਲਹਾਲ ਪ੍ਰਸ਼ੰਸਸਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਦਿਲਜੀਤ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਨਾਲ ਫਿਲਮ ਜੋੜੀ ਵਿੱਚ ਦਿਖਾਈ ਦਿੱਤੇ ਸੀ। ਇਸ ਫਿਲਮ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ।