ਕੈਨੇਡੀਅਨ ਵਕੀਲ ਬਣੀ ਸਤਿੰਦਰ ਸੱਤੀ,ਪੰਜਾਬੀ ਇੰਡਸਟਰੀ ਦਾ ਨਾਂ ਕੀਤਾ ਰੋਸ਼ਨ। 

  ਕੈਨੇਡੀਅਨ ਵਕੀਲ ਬਣੀ ਸਤਿੰਦਰ ਸੱਤੀ,ਪੰਜਾਬੀ ਇੰਡਸਟਰੀ ਦਾ ਨਾਂ ਕੀਤਾ ਰੋਸ਼ਨ। 

ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਵੱਡਾ ਨਾਮ ਸਥਾਪਤ ਕਰ ਚੁੱਕੀ ਹੈ। ਦੁਨੀਆ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਅਤੇ ਗਹਿਰੇ ਲਫਜ਼ਾਂ ਦੀ ਗੂੰਜ ਪੈਂਦੀ ਹੈ। ਅੱਜ ਕਲ ਸਤਿੰਦਰ ਸੱਤੀ ਦੀਆਂ ਸੋਸ਼ਲ ਮੀਡੀਆ ‘ਤੇ ਪ੍ਰੇਰਨਾਦਾਇਕ ਪੋਸਟਾਂ ਅਕਸਰ ਚਰਚਾ 'ਚ ਰਹਿੰਦੀਆਂ ਹਨ ਪਰ ਹੁਣ ਇੱਕ ਵਾਰ ਫਿਰ ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ। ਅੱਜ ਐਲਬਰਟਾ ‘ਚ Oath Ceremony ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੂੰ ਚੁਕਾਈ ਗਈ। ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ ਉਸ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ।

                                        Image

ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ। ਇਸ ਦੌਰਾਨ Barrister and Solicitor ਗੁਲਵਿਰਕ ਮੈਡਮ, ਜਿੰਨਾ ਨੇ ਸੱਤੀ ਨੂੰ ਪੜ੍ਹਾਇਆ ਉਨ੍ਹਾਂ ਨੇ ਦੱਸਿਆ ਕਿ ਸਤਿੰਦਰ ਸੱਤੀ ਬਹੁਤ ਹੀ ਮਿਹਨਤੀ ਕੁੜੀ ਹੈ। Bariester solicitor ਬਣਕੇ ਉਸ ਨੇ ਕੁੜੀਆਂ ਲਈ ਮਿਸਾਲ ਕਾਇਮ ਕੀਤੀ ਹੈ। 

                                                      Image

ਕੈਲਗਰੀ ਤੋਂ ਵਕੀਲ ਗੁਰਪ੍ਰੀਤ ਔਲਖ ਨੇ ਉਨਾਂ ਨੂੰ ਲਾਅ ਦੀਆਂ ਬਾਰੀਕੀਆਂ ਬਾਰੇ ਦੱਸਿਆ। Lawyer G Firm ਦੇ ਮਾਲਕ Barrister and Solicitor Gurpreet Aulakh ਨੇ ਦੱਸਿਆ ਕਿ Barrister and Solicitor Satinder Satti ਨੂੰ ਵਕਾਲਤ ਦੇ ਹੁਨਰ ਸਿਖਾਉਣੇ ਮੇਰੇ ਲਈ ਮਾਣ ਦੀ ਗੱਲ, ਜਿੰਨ੍ਹਾਂ ਨੂੰ ਅਸੀਂ TV 'ਤੇ ਵੇਖਦੇ ਸੀ ਉਹਨਾਂ ਨੂੰ ਸਿਖਾਉਣ ਦਾ ਮੋਕਾਂ ਮਿਲਿਆ ।

                                      Image

ਸਤਿੰਦਰ ਸੱਤੀ ਮੁਤਾਬਕ, ਜਸਵੰਤ ਮਾਂਗਟ ਹੀ ਸਨ, ਜਿਨ੍ਹਾਂ ਨੇ ਮੈਨੂੰ ਕੋਰੋਨਾ ਦੌਰਾਨ ਲਾਅ ਕਰਨ ਦੀ ਪ੍ਰੇਰਨਾ ਦਿੱਤੀ। ਪੰਜਾਬੀ ਇੰਡਸਟਰੀ ਦੇ ਇਤਿਹਾਸ ’ਚ ਪਹਿਲੀ ਵਾਰ ਹੈ, ਜਦੋਂ ਕਿਸੇ ਕਲਾਕਾਰ ਨੇ ਇੰਨੇ ਲੰਬੇ ਪ੍ਰੋਫੈਸ਼ਨਲ ਕਲਾਕਾਰ ਦੇ ਕਰੀਅਰ ਤੋਂ ਬਾਅਦ ਕੋਈ ਪ੍ਰੋਫੈਸ਼ਨਲ ਡਿਗਰੀ ਹਾਸਲ ਕੀਤੀ ਹੋਵੇ। ਇਹ ਪੰਜਾਬੀ ਇੰਡਸਟਰੀ ਲਈ ਮਾਣ ਵਾਲੀ ਗੱਲ ਹੈ, ਉਥੇ ਹੀ ਸਾਰਿਆਂ ਲਈ ਪ੍ਰੇਰਨਾਦਾਇਕ ਵੀ ਹੈ। ਸਤਿੰਦਰ ਸੱਤੀ ਅੱਜਕਲ ਕੈਨੇਡਾ 'ਚ ਹਨ, ਜਿੱਥੇ ਉਨ੍ਹਾਂ ਨੂੰ ਇਹ ਮਾਣ ਹਾਸਲ ਹੋਇਆ ਹੈ। ਦੱਸਣਾ ਬਣਦਾ ਹੈ ਕਿ ਅੱਜਕਲ ਸੱਤੀ ਵੱਲੋਂ ਮਾਈ ਐੱਫ. ਐੱਮ. ਨਾਲ ਨਵਾਂ ਸ਼ੋਅ ਸ਼ੁਰੂ ਕੀਤਾ ਗਿਆ ਹੈ।