- Updated: December 02, 2023 08:01 AM
ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਇਟਲੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਵਿਅਕਤੀ ਦੀ ਦਿਲ ਦੀ ਧੜਕਣ ਰੁਕ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਵਿੰਦਰ ਸਿੰਘ (42 ਸਾਲ) ਵਜੋਂ ਹੋਈ ਹੈ।
ਮ੍ਰਿਤਕ ਬਲਵਿੰਦਰ ਸਿੰਘ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਸਮਾਣਾ ਦਾ ਰਹਿਣ ਵਾਲਾ ਸੀ। ਮ੍ਰਿਤਕ ਬਲਵਿੰਦਰ ਸਿੰਘ ਦੀਆਂ ਸਸਕਾਰ ਤੇ ਅੰਤਿਮ ਰਸਮਾਂ ਇਲਾਕੇ ਦੇ ਸਮੂਹ ਗੁਰਦੁਆਰਿਆਂ, ਸਮਾਜ ਸੇਵੀ ਸੰਸਥਾ ਤੇ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਤੇ ਪਰਿਵਾਰ ਦੀ ਸਹਿਮਤੀ ਨਾਲ ਇਟਲੀ ਵਿਚ ਹੀ ਜਾਣਗੀਆਂ।
ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਕੁਝ ਸਮਾਂ ਪਹਿਲਾਂ ਹੀ ਰੋਮ ਦੇ ਨਜ਼ਦੀਕ ਪੈਂਦੇ ਸ਼ਹਿਰ ਲਵੀਨੀਓ ਵਿਖੇ ਕੰਮ ਕਾਰ ਦੇ ਸਿਲਸਿਲੇ ਵਿਚ ਰਹਿਣ ਆਇਆ ਸੀ, ਪਰ ਅਚਾਨਕ ਇਹ ਭਾਣਾ ਵਾਪਰ ਗਿਆ।