ਆਸਟ੍ਰੇਲੀਆ ’ਚ ਪੰਜਾਬੀ ਦੀ ਟਰਾਲੇ ਦੀ ਟੱਕਰ ਕਾਰਨ ਹੋਈ ਮੌਤ

ਆਸਟ੍ਰੇਲੀਆ ’ਚ ਪੰਜਾਬੀ ਦੀ ਟਰਾਲੇ ਦੀ ਟੱਕਰ ਕਾਰਨ ਹੋਈ ਮੌਤ

ਆਸਟ੍ਰੇਲੀਆ ’ਚ ਟਰਾਲੇ ਦੀ ਟੱਕਰ ਕਾਰਨ ਪੰਜਾਬੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਭੁਲੱਥ ਅਧੀਨ ਪੈਂਦੇ ਪਿੰਡ ਭਟਨੂਰਾ ਕਲਾਂ ਦਾ ਵਸਨੀਕ ਯਾਦਵਿੰਦਰ ਸਿੰਘ (40), 10 ਸਾਲ ਪਹਿਲਾਂ ਪਰਿਵਾਰ ਸਮੇਤ ਰੋਜ਼ੀ-ਰੋਟੀ ਦੀ ਤਲਾਸ਼ 'ਚ ਆਸਟ੍ਰੇਲੀਆ ਗਿਆ ਸੀ।

ਉਹ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਯਾਦਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਭੱਟੀ ਨੇ ਦਸਿਆ ਕਿ ਦੋ ਟਰਾਲਿਆਂ ਦੀ ਆਹਮੋ-ਸਾਹਮਣੇ ਟੱਕਰ ਕਾਰਨ ਯਾਦਵਿੰਦਰ ਸਿੰਘ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਸੁਣਦੇ ਹੀ ਜੱਦੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।