ਪੰਜਾਬੀ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਹੋਈ ਮੌਤ। 

ਪੰਜਾਬੀ ਨੌਜਵਾਨ ਦੀ ਇਟਲੀ ’ਚ ਸੜਕ ਹਾਦਸੇ ਦੌਰਾਨ ਹੋਈ ਮੌਤ। 

ਇਟਲੀ ਦੇ ਲਾਤੀਨਾ ਜ਼ਿਲ੍ਹੇ ਵਿਖੇ ਦਿਨ ਚੜਦੇ ਵਾਪਰੇ ਇਕ ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸੰਤੁਲਨ ਵਿਗੜਨ ਕਾਰਨ ਕਾਰ ਸੜਕ ਦੇ ਕਿਨਾਰੇ ਇਕ ਦਰੱਖ਼ਤ ਨਾਲ ਟਕਰਾ ਗਈ, ਇਸ ਦੌਰਾਨ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਸਾਥੀ ਨੂੰ ਜ਼ਖਮੀ ਹਾਲਤ ਵਿਚ ਨੇੜਲੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਅਪਣੀ ਕਾਰ ਵਿਚ ਸਵਾਰ ਹੋ ਕੇ ਸਵੇਰੇ ਵੇਲੇ ਕੰਮ ’ਤੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਇਕ ਦਰੱਖ਼ਤ ਨਾਲ ਜਾ ਟਕਰਾਈ, ਟੱਕਰ ਇੰਨੀ ਭਿਆਨਕ ਸੀ ਕਿ ਕਮਲਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਮੰਦਭਾਗੀ ਖ਼ਬਰ  ਤੋਂ ਬਾਅਦ ਇਲਾਕੇ ਵਿਚ ਵਸਦੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸੇ ਇਲਾਕੇ ਵਿਚ ਥੋੜ੍ਹੇ ਦਿਨ ਪਹਿਲਾਂ ਵੀ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।