- Updated: January 17, 2024 08:05 AM
ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ।
ਜਿਥੇ ਲੜਕੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਾਬ ਧੀਮਾਨ ਉਰਫ ਚੈਰੀ (21) ਪੁੱਤਰ ਸਵ: ਅਜੇ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਸਮਾਣਾ ਦਾ ਰਹਿਣ ਵਾਲਾ ਸੀ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਤਾਇਆ ਨਰਿੰਦਰ ਧੀਮਾਨ ਨੇ ਦੱਸਿਆ ਕਿ ਮੈਹਰਾਬ ਧੀਮਾਨ ਕਰੀਬ ਡੇਢ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਦੇ ਬਰੈਂਮਟਨ ਸ਼ਹਿਰ ਗਿਆ ਸੀ। 19 ਦਸੰਬਰ ਨੂੰ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਦੋਂ ਕਿ ਕੁਝ ਸਾਲ ਪਹਿਲਾ ਉਸ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ।