ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਕੈਨੇਡਾ ਵਿਚ ਹੋਈ ਮੌਤ

ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਕੈਨੇਡਾ ਵਿਚ ਹੋਈ ਮੌਤ

ਕੈਨੇਡਾ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 48 ਸਾਲਾ ਰਣਜੀਤ ਸਿੰਘ ਢਿੱਲੋਂ ਵਜੋਂ ਹੋਈ ਹੈ।

ਮ੍ਰਿਤਕ ਲੁਧਿਆਣਾ ਦੇ ਪਿੰਡ ਤਲਵੰਡੀ ਰਾਏ ਦਾ ਸਬੰਧਿਤ ਸੀ। ਰਣਜੀਤ ਸਿੰਘ ਦੇ ਵੱਡੇ ਭਰਾ ਸੈਕਟਰੀ ਕੁਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ 1997 ਵਿੱਚ ਉਸ ਦਾ ਭਰਾ ਕੈਨੇਡਾ ਦੇ ਸ਼ਹਿਰ ਬਰੈਂਪਟਨ ਚਲਾ ਗਿਆ ਜਿੱਥੇ ਉਹ ਪਤਨੀ ਸਮੇਤ 2 ਬੱਚਿਆਂ ਨਾਲ ਰਹਿ ਰਿਹਾ ਸੀ।

9 ਅਗਸਤ ਦੀ ਰਾਤ 11 ਵਜੇ ਉਸ ਦੇ ਕੈਨੇਡਾ ਰਹਿੰਦੇ ਪੁੱਤਰ ਧਰਮਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਚਾਚੇ ਰਣਜੀਤ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਰਣਜੀਤ ਸਿੰਘ ਢਿੱਲੋਂ 13 ਸਾਲਾਂ ਬਾਅਦ 3-4 ਮਹੀਨੇ ਪਹਿਲਾਂ  ਹੀ ਪੰਜਾਬ ਆਇਆ ਸੀ, ਜੋ ਡੇਢ ਮਹੀਨਾ ਆਪਣੇ ਪਰਿਵਾਰ ਵਿੱਚ ਰਹਿ ਕੇ ਵਾਪਸ ਕੈਨੇਡਾ ਚਲਾ ਗਿਆ ਸੀ।