- Updated: June 19, 2026 05:41 PM
ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਟੈਕਸਸ ਦੇ ਅਲਟਨ ਸ਼ਹਿਰ ਵਿਚ ਇਕ ਪੰਜਾਬੀ ਪਰਿਵਾਰ ਦਾ ਕਤਲ ਨੌਜਵਾਨ ਵੱਲੋਂ ਕਤਲ ਕਰ ਦਿੱਤਾ ਗਿਆ। ਉਕਤ ਪਰਿਵਾਰ ਨਵਾਂਸ਼ਹਿਰ ਦੇ ਬੰਗਾ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਗੌਰਵ ਚੋਪੜਾ ਨੇ ਮਾਂ-ਪਿਓ ਤੇ ਨਾਨੀ ਦਾ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕੀਤਾ। ਇਸ ਘਟਨਾ ਵਿਚ ਗੌਰਵ ਦੇ ਪਿਤਾ ਸੀਤਾ ਰਾਮ, ਮਾਤਾ ਕਮਲੇਸ਼ ਰਾਣੀ, ਅਤੇ ਨਾਨੀ ਮਹਿੰਦਰ ਕੌਰ ਦੀ ਸਿਰ 'ਚ ਗੋਲ਼ੀ ਲੱਗਣ ਕਾਰਨ ਮੌਕੇ 'ਤੇ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਵੱਡੇ ਭਰਾ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਮੁਲਜ਼ਮ ਨੌਜਵਾਨ ਗੌਰਵ ਚੋਪੜਾ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।