- Updated: March 03, 2023 09:52 PM
ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਮਨਕੀਰਤ ਔਲਖ ਨੂੰ ਚੰਡੀਗੜ੍ਹ ਏਅਰਪੋਰਟ ’ਤੇ ਇਮੀਗ੍ਰੇਸ਼ਨ ਨੇ ਰੋਕ ਦਿੱਤਾ ਸੀ। ਇਸ ਪਿੱਛੋਂ ਉਨ੍ਹਾਂ ਕੋਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਦੀ ਟੀਮ ਨੇ ਪੁੱਛਗਿੱਛ ਕੀਤੀ। ਬਾਅਦ ’ਚ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ।

ਪੰਜਾਬੀ ਗਾਇਕ ਔਲਖ ਦੁਬਈ ਵਿਖੇ ਸ਼ੋਅ ਲਾਉਣ ਜਾ ਰਿਹਾ ਸੀ। ਫਿਲਹਾਲ ਉਨ੍ਹਾਂ ਤੋਂ ਐੱਨ. ਆਈ. ਏ. ਦੀ ਟੀਮ ਵੱਲੋਂ ਪੁੱਛਗਿੱਛ ਦੀ ਵਜ੍ਹਾ ਅਜੇ ਤਕ ਸਾਹਮਣੇ ਨਹੀਂ ਆ ਸਕੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਐੱਨ. ਆਈ. ਏ. ਨੇ ਮਨਕੌਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਲੰਮੀ ਪੁੱਛਗਿੱਛ ਕੀਤੀ ਸੀ।