- Updated: August 12, 2024 05:10 PM
ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਐਕਸੀਡੈਂਟ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਤੇਜਬੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜ਼ਿਲ੍ਹਾ ਤਰਨਤਾਰਨ ਦੇ ਪੱਟੀ ਵਿਚ ਵਿਧਾਨ ਸਭਾ ਹਲਕੇ ਦੇ ਪਿੰਡ ਮਨਿਆਲਾ ਜੈ ਸਿੰਘ ਦਾ ਰਹਿਣ ਵਾਲਾ ਸੀ।
ਮ੍ਰਿਤਕ ਕੈਨੇਡਾ ਵਿਚ ਬਤੌਰ ਟਰੱਕ ਡਰਾਈਵਰ ਕੰਮ ਕਰਦਾ ਸੀ। ਮ੍ਰਿਤਕ ਦੀ ਪਤਨੀ ਜਗਰੂਪ ਕੌਰ ਨੇ ਕਰੀਬ 2 ਸਾਲ ਪਹਿਲਾਂ ਹੀ ਤੇਜਬੀਰ ਸਿੰਘ ਨੂੰ ਆਪਣੇ ਕੋਲ ਕੈਨੇਡਾ ਬੁਲਾਇਆ ਗਿਆ ਅਤੇ ਤੇਜਬੀਰ ਸਿੰਘ ਕੈਨੇਡਾ ਵਿਚ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਤੇਜਬੀਰ ਸਿੰਘ ਕੈਨੇਡਾ ਤੋਂ ਟਰਾਲਾ ਲੈ ਕੇ ਅਮਰੀਕਾ ਗਿਆ ਜਿੱਥੇ ਅਮਰੀਕਾ ਵਿਚ ਉਸ ਨੂੰ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਜਿੱਥੇ ਬੀਤੀ ਰਾਤ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਨੇ ਉਸ ਦੀ ਮਿਰਤਕ ਦੇਹ ਵਾਪਸ ਪੰਜਾਬ ਲਿਆਉਣ ਦੀ ਮੰਗ ਕਰਦਿਆਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਸਹਿਯੋਗ ਦੀ ਮੰਗ ਕੀਤੀ ਹੈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਨੂੰ ਅਧਰੰਗ ਹੋਇਆ ਹੈ ਜਿਸ ਕਰਕੇ ਉਨ੍ਹਾਂ ਦਾ ਇਕਲੌਤਾ ਪੁੱਤਰ ਹੀ ਉਨ੍ਹਾਂ ਦਾ ਸਹਾਰਾ ਸੀ ਜਿਸ ਨੂੰ ਕੁਝ ਜ਼ਮੀਨ ਵੇਚ ਕੇ ਅਤੇ ਕੁਝ ਗਹਿਣੇ ਕਰਕੇ ਵਿਦੇਸ਼ ਭੇਜਿਆ ਸੀ।