ਕੈਨੇਡਾ ਵਿਚ ਪਤਨੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ

ਕੈਨੇਡਾ ਵਿਚ ਪਤਨੀ ਦਾ ਕਤਲ ਕਰਨ ਵਾਲੇ ਪੰਜਾਬੀ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ

ਕੈਨੇਡਾ ਦੇ ਐਬਸਫੋਰਡ ਵਿਚ ਪਤਨੀ ਦਾ ਕਤਲ ਕਰਨ ਵਾਲੇ ਪੰਜਾਬੀ ਵਿਅਕਤੀ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ 13 ਸਾਲ ਤੱਕ ਪੈਰੋਲ ਵੀ ਨਹੀਂ ਮਿਲ ਸਕੇਗੀ। ਕਤਲ ਦੀ ਇਹ ਮੰਦਭਾਗੀ ਘਟਨਾ ਦੋ ਸਾਲ ਪਹਿਲਾਂ 28 ਜੁਲਾਈ ਨੂੰ ਵਾਪਰੀ ਸੀ।

ਦੱਸ ਦੇਈਏ ਕਿ ਜਦੋਂ ਪੁਲਿਸ ਘਟਨਾ ਵਾਲੀ ਥਾਂ ਤੇ ਪਹੁੰਚੀ ਸੀ ਤਾਂ ਘਰ ਵਿਚ ਦੋ ਬੱਚਿਆਂ ਦੀ ਮਾਂ ਕਮਲਜੀਤ ਕੌਰ ਸੰਧੂ (45) ਤੜਪ ਰਹੀ ਸੀ। ਉਸ ਦੇ ਸਿਰ ਅਤੇ ਗਰਦਨ ’ਤੇ ਕੁਹਾੜੀ ਦੇ ਕਈ ਡੂੰਗੇ ਜ਼ਖ਼ਮ ਸਨ ਅਤੇ ਉਹ ਲਹੂ-ਲੁਹਾਣ ਹੋਈ ਪਈ ਸੀ। ਉਸ ਦੇ ਪਤੀ ਇੰਦਰਜੀਤ ਸਿੰਘ ਸੰਧੂ (50) ਨੂੰ ਕਿਰਾਏਦਾਰਾਂ ਨੇ ਫੜਿਆ ਹੋਇਆ ਸੀ। ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲਿਆ ਤੇ ਹਮਲੇਵਿੱਚ ਵਰਤੀ ਗਈ ਕੁਹਾੜੀ ਵੀ ਕਬਜ਼ੇ ਵਿੱਚ ਲੈ ਲਈ ਸੀ।