- Updated: February 10, 2023 06:48 PM
ਪੰਜਾਬ ਤੋਂ ਵੱਡੀ ਤਾਦਾਦ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾ ਰਹੇ ਹਨ। ਸੁਨਹਿਰੀ ਭਵਿੱਖ ਦੀ ਕਾਮਨਾ ਲਈ ਉਹ ਵਿਦੇਸ਼ਾਂ ਵਿਚ ਜਾ ਵਸਦੇ ਹਨ। ਪਰ ਕਈ ਵਾਰ ਅਜਿਹੀ ਮੰਦਭਾਗੀ ਘਟਨਾ ਉਨ੍ਹਾਂ ਨਾਲ ਵਾਪਰ ਜਾਂਦੀ ਹੈ ਕਿ ਪਰਿਵਾਰਾਂ ਦੇ ਪਰਿਵਾਰ ਉਜੜ ਜਾਂਦੇ ਹਨ। ਅਜਿਹਾ ਹੀ ਇਕ ਹਾਦਸਾ ਡੇਹਲੋਂ ਵਾਸੀ ਨਾਲ ਵਾਪਰਿਆ।
ਮਿਲੀ ਜਾਣਕਾਰੀ ਮੁਤਾਬਕ 2 ਮਹੀਨੇ ਪੰਜਾਬ ਤੋਂ ਕੈਨੇਡਾ ਗਏ 35 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡੇਹਲੋਂ ਵਾਸੀ ਸਿਮਰਜੀਤ ਸਿੰਘ ਬੇਦੀ ਵਜੋਂ ਹੋਈ ਹੈ ਜੋ ਕਿ ਸਰੀ ਕੈਨੇਡਾ ਗਿਆ ਸੀ। ਸਿਮਰਨਜੀਤ ਦੇ ਪਿਤਾ ਹਰਪਾਲ ਸਿੰਘ ਬੇਦੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੇਰਾ ਪੁੱਤ ਲਗਭਗ 2 ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ।
ਕੈਨੇਡਾ ਵਿਚ ਸਿਮਰਨਜੀਤ ਦੀ ਪਤਨੀ ਤੇ 5 ਸਾਲ ਦੀ ਧੀ ਰਹਿੰਦੀ ਹੈ। ਬੀਤੇ ਦਿਨੀਂ ਸਿਮਰਨਜੀਤ ਸਿੰਘ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁੱਤ ਦੀ ਹੋਈ ਬੇਵਕਤੀ ਮੌਤ ਕਾਰਨ ਪਰਿਵਾਰ ਸਦਮੇ ਵਿਚ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।