ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਅਮਰੀਕਾ ਵਿਚ ਮੌਤ

ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਅਮਰੀਕਾ ਵਿਚ ਮੌਤ

ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿਥੇ ਕੈਲੀਫੋਰਨੀਆ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇਪਾਲ ਸਿੰਘ ਗਿੱਲ ਵਜੋਂ ਹੋਈ ਹੈ। ਜੋ ਕਿ ਡੇਰਾ ਬਾਬਾ ਨਾਨਕ ਦੇ ਪਿੰਡ ਅਲਾਵਲਵਾਲ ਨਾਲ ਸਬੰਧਿਤ ਸੀ।

ਦੱਸ ਦੇਈਏ ਕਿ ਅਜੇਪਾਲ ਅੱਠ ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਉੱਥੇ ਕੈਲੀਫੋਰਨੀਆ ’ਚ ਰਹਿੰਦਾ ਸੀ। ਮ੍ਰਿਤਕ ਅਜੇ ਕੁਆਰਾ ਸੀ। ਕੈਲੀਫੋਰਨੀਆ ’ਚ ਉਸ ਦੇ ਦੋਸਤਾਂ ਨੇ ਫੋਨ ’ਤੇ ਜਾਣਕਾਰੀ ਦਿੱਤੀ ਕਿ ਰੋਜ਼ ਵਾਂਗ ਉਹ ਇਕੱਠੇ ਸੁੱਤੇ ਸਨ ਪਰ ਸਵੇਰੇ ਅਜੇਪਾਲ ਸਿੰਘ ਨਹੀਂ ਉੱਠਿਆ। ਉਨ੍ਹਾਂ ਦੇਖਿਆ ਕਿ ਦਿਲ ਦਾ ਦੌਰਾ ਪੈਣ ਕਾਰਨ ਰਾਤ ਨੂੰ ਉਸ ਦੀ ਮੌਤ ਹੋ ਚੁੱਕੀ ਸੀ।