ਦਿਲ ਦਾ ਦੌਰਾ ਪੈਣ ਨਾਲ ਦੋ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਦਿਲ ਦਾ ਦੌਰਾ ਪੈਣ ਨਾਲ ਦੋ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ  ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿਥੇ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ ਵਾਸੀ ਪਿੰਡ ਕਕਰਾਲਾ ਭਾਈਕਾ, ਸਮਾਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਇਹ ਦਿਲਪ੍ਰੀਤ ਸਿੰਘ ਨੂੰ ਉਸ ਦੀ ਭੈਣ ਨੇ ਦੋ ਮਹੀਨੇ ਪਹਿਲਾਂ ਹੀ ਕੈਨੇਡਾ ਬੁਲਾਇਆ ਸੀ।

ਜਾਣਕਾਰੀ ਅਨੁਸਾਰ ਦਿਲਪ੍ਰੀਤ ਸਿੰਘ ਦੀ ਭੈਣ ਦੋ ਸਾਲ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਈ ਸੀ। ਉਸ ਨੇ ਦਿਲਪ੍ਰੀਤ ਸਿੰਘ ਨੂੰ ਵੀਜ਼ਾ ਭੇਜ ਕੇ ਦੋ ਮਹੀਨੇ ਪਹਿਲਾਂ ਹੀ ਆਪਣੇ ਪਰਿਵਾਰ ਦੇ ਉੱਜਵਲ ਭਵਿੱਖ ਲਈ ਕੈਨੇਡਾ ਬੁਲਾਇਆ ਸੀ। ਪਰਿਵਾਰ ਨੂੰ ਕੱਲ੍ਹ ਫੋਨ ਆਇਆ ਸੀ ਕਿ ਦਿਲਪ੍ਰੀਤ ਦੀ ਮੌਤ ਹੋ ਗਈ ਹੈ। ਵਿਦੇਸ਼ ਵਿਚ ਪੁੱਤ ਦੀ ਮੌਤ ਹੋਣ ਦੀ ਖ਼ਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਲਾ ਹਾਲ ਹੈ।