- Updated: July 05, 2024 05:01 PM
ਹੁਸ਼ਿਆਰਪੁਰ ਦੇ ਮਹੱਲਾ ਭੀਮ ਨਗਰ ਨਿਵਾਸੀ ਨੌਜਵਾਨ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਾਣਕਾਰੀ ਦਿੰਦਿਆਂ ਵਰਿੰਦਰ ਕੁਮਾਰ ਵਾਸੀ ਭੀਮ ਨਗਰ ਹੁਸ਼ਿਆਰਪੁਰ ਨੇ ਦੱਸਿਆ ਕਿ 1 ਸਾਲ ਦਸ ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣਾ ਇਕਲੌਤਾ ਪੁੱਤਰ ਆਸੂਤੋਸ਼ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ। ਅਗਸਤ 'ਚ ਉਸਦੀ ਪੜ੍ਹਾਈ ਮੁਕੰਮਲ ਹੋ ਜਾਣੀ ਸੀ, ਜਿਸ ਤੋਂ ਬਾਅਦ ਉਸਨੇ ਵਰਕ ਪਰਮਿਟ 'ਤੇ ਕੈਨੇਡਾ 'ਚ ਕੰਮ ਕਰਨਾ ਸ਼ੁਰੂ ਕਰ ਦੇਣਾ ਸੀ।
ਉਨ੍ਹਾਂ ਦੱਸਿਆ ਕਿ 2 ਜੁਲਾਈ 2024 ਨੂੰ ਕੈਨੇਡਾ ਦੇ ਸਮੇਂ ਅਨੁਸਾਰ ਸ਼ਾਮ ਸਾਢੇ ਕੁ 5 ਵਜੇ ਦੇ ਕਰੀਬ ਆਸ਼ੂਤੋਸ਼ ਨੇ ਆਪਣੀ ਮਾਤਾ ਤੇ ਪਰਿਵਾਰਕ ਮੈਂਬਰਾਂ ਨਾਲ ਬੜੇ ਖੁਸ਼ਗਵਾਰ ਮਾਹੌਲ 'ਚ ਕਰੀਬ ਇਕ ਘੰਟਾ ਗੱਲਬਾਤ ਕੀਤੀ।