ਦਿਲ ਦਾ ਦੌਰਾ ਪੈਣ ਕਾਰਨ ਜਰਮਨੀ ਵਿਚ ਪੰਜਾਬੀ ਨੌਜਵਾਨ ਦੀ ਹੋਈ ਮੌਤ। 

 ਦਿਲ ਦਾ ਦੌਰਾ ਪੈਣ ਕਾਰਨ ਜਰਮਨੀ ਵਿਚ ਪੰਜਾਬੀ ਨੌਜਵਾਨ ਦੀ ਹੋਈ ਮੌਤ। 

ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਜਰਮਨੀ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਉਮਰ 32 ਸਾਲ ਵਜੋਂ ਹੋਈ ਹੈ। ਮ੍ਰਿਤਕ ਹੁਸ਼ਿਆਰਪੁਰ ਦੇ ਕਸਬਾ ਦਾਤਾਰਪੁਰ ਦੇ ਨਜ਼ਦੀਕੀ ਪਿੰਡ ਰੇਪਰ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ 12 ਸਾਲ ਪਹਿਲਾ ਜਰਮਨੀ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪ੍ਰਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।