ਪੰਜਾਬੀ ਨੌਜਵਾਨ ਦੀ ਅਮਰੀਕਾ ''ਚ ਵਾਪਰੇ ਸੜਕ ਹਾਦਸੇ ''ਚ ਹੋਈ ਮੌਤ 

ਪੰਜਾਬੀ ਨੌਜਵਾਨ ਦੀ ਅਮਰੀਕਾ ''ਚ ਵਾਪਰੇ ਸੜਕ ਹਾਦਸੇ ''ਚ ਹੋਈ ਮੌਤ 

ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸਮਾਣਾ ਸਬ ਡਵੀਜ਼ਨ ਦੇ ਪਿੰਡ ਧਨੌਰੀ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਵਾਹਨ ਦਾ ਕੰਟਰੋਲ ਗੁਆ ਬੈਠਿਆ ਅਤੇ ਖੱਡ ਵਿੱਚ ਜਾ ਟਕਰਾਇਆ। ਹਾਦਸੇ ਵਿਚ ਉਸ ਦੀ ਮੌਕੇ 'ਤੇ ਹੀ  ਮੌਤ ਹੋ ਗਈ।

ਦੱਸ ਦੇਈਏ ਕਿ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਤਕਰੀਬਨ ਅੱਠ ਸਾਲ ਪਹਿਲਾਂ ਵਿਦੇਸ਼ ਗਿਆ ਸੀ ਜੋ ਵੋਲਵੋ ਸੈਮੀ ਵੈਸਟਬਾਊਂਡ ਚਲਾਉਂਦਾ ਸੀ। ਸਾਊਥ ਰਿਚਮੰਡ ਹਿੱਲ ਨਿਊਯਾਰਕ ਦਾ 29 ਸਾਲਾ ਇਹ ਨੌਜਵਾਨ ਵਾਹਨ ਦਾ ਕੰਟਰੋਲ ਗੁਆ ਬੈਠਿਆ ਅਤੇ ਖੱਡ ਵਿੱਚ ਜਾ ਟਕਰਾਇਆ ਜਿਸ ਕਰਕੇ ਇਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਪਰਿਵਾਰ ਵਿੱਚ ਉਹ ਦੋ ਭਰਾਵਾਂ 'ਚੋਂ ਛੋਟਾ ਸੀ। ਮਲਕ ਸਿੰਘ ਆਪਣੇ ਪਿੱਛੇ ਪਤਨੀ ਸਣੇ ਪੰਜ ਸਾਲ ਦੀ ਲੜਕੀ ਤੇ ਸਾਲ ਦਾ ਲੜਕਾ ਛੱਡ ਗਿਆ ਹੈ।